02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਦੀ ਭਰਵੀਂ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 01-11-2025
ਜਲੰਧਰ, 31 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮਕਸੂਦਾਂ ਸਰਕਲ ਦੀ ਇੱਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਗੋਲਡਨ ਐਵਿਨਿਊ ਵਿਖੇ ਗੁਰਮੁਖ ਸਿੰਘ ਐਮ.ਏ. ਦੀ ਅਗਵਾਈ ਹੇਠ ਹੋਈ | ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਅਤੇ ਲੀਡਰਸ਼ਿਪ ਚੁਣਨ ਬਾਰੇ ਸਮੂਹ ਮੈਂਬਰਾਂ ਨੇ ਆਪੋ ਆਪਣੇ ਵਿਚਾਰ ਰੱਖੇ | ਇਕੱਤਰਤਾ ਦੌਰਾਨ ਸੁਰਜੀਤ ਸਿੰਘ ਚੀਮਾ, ਗੁਰਮੁਖ ਸਿੰਘ ਐਮ.ਏ., ਅਮਰਜੀਤ ਸਿੰਘ ਕਿਸ਼ਨਪੁਰਾ, ਜਰਨੈਲ ਸਿੰਘ ਗੜ੍ਹਦੀਵਾਲਾ ਅਤੇ ਮਹਿੰਦਰਪਾਲ ਸਿੰਘ ਬਿਨਾਕਾ ਨੇ ਬੋਲਦਿਆਂ ਕਿਹਾ ਕਿ ਪਾਰਟੀ ਅੰਦਰ ਪੰਥਕ ਵਿਚਾਰਧਾਰਾ ਵਾਲੇ ਆਗੂ ਅੱਗੇ ਆਉਣੇ ਚਾਹੀਦੇ ਹਨ, ਤਾਂ ਜੋ ਰਵਾਇਤੀ ਅਕਾਲੀ ਦਲ ਵੱਲੋਂ ਪੰਥਕ ਏਜੰਡੇ ਮੁਤਾਬਕ ਪਾਰਟੀ ਨੂੰ ਚਲਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਤੰਤਰੀ ਢੰਗ ਨਾਲ ਪਹਿਲਾਂ ਸਰਕਲ ਪ੍ਰਧਾਨ ਲਾਏ ਜਾਣ ਤਾਂ ਜੋ ਸ਼ਹਿਰ ਵਿਚ ਸ਼ੁਰੂਆਤੀ ਢਾਂਚਾ ਬਣਾਇਆ ਜਾ ਸਕੇ | ਸ. ਅਮਰਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਸਾਡੀਆਂ ਧਾਰਮਿਕ ਸੰਸਥਾਵਾਂ ਨੂੰ ਵਿਗੜੇ ਹੋਏ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਪਾਰਟੀ ਲੀਡਰਸ਼ਿਪ ਨੂੰ ਵੀ ਚਾਹੀਦਾ ਹੈ ਕਿ ਉਹ ਜਥੇਬੰਦੀ ਬਣਾਉਣ ਸਮੇਂ ਲੋਕਤੰਤਰੀ ਢੰਗ ਤਰੀਕਿਆਂ ਨੂੰ ਅਪਣਾਉਣ, ਤਾਂ ਜੋ ਲੋਕਾਂ ਦਾ ਪਾਰਟੀ ਅੰਦਰ ਵਿਸ਼ਵਾਸ ਹੋਰ ਪੱਕਾ ਹੋ ਸਕੇ | ਇਸ ਮੌਕੇ ਗੁਰਮੁਖ ਸਿੰਘ ਨੇ ਆਈਆਂ ਹੋਈਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਗੋਲਡੀ, ਜਸਵਿੰਦਰ ਸਿੰਘ ਜੱਸਾ, ਨਰਿੰਦਰ ਪਾਲ ਸਿੰਘ, ਅੰਮਿ੍ਤਪਾਲ ਸਿੰਘ, ਤੇਜਿੰਦਰ ਸਿੰਘ ਕੇ.ਪੀ., ਸਰਬਜੀਤ ਸਿੰਘ, ਹਰਜੀਤ ਸਿੰਘ, ਜਸਵੀਰ ਸਿੰਘ, ਨਿਸ਼ਾਨ ਸਿੰਘ, ਸ਼ਾਮ ਸਿੰਘ, ਡਾ. ਗੁਰਬਖਸ਼ ਸਿੰਘ, ਅਮਰਜੀਤ ਸਿੰਘ, ਗੁਰਜੀਤ ਸਿੰਘ, ਜੱਸਾ ਸਿੰਘ, ਲਖਵਿੰਦਰ ਸਿੰਘ, ਕਸ਼ਮੀਰ ਸਿੰਘ ਬਾਲਾ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 42ਵਾਂ ਇੰਡੀਅਨ ਆਂਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਜਲੰਧਰ ਸ਼ਹਿਰ ਦਾ ਮੁੱਖ ਨਗਰ ਕੀਰਤਨ ਅੱਜ, ਪ੍ਰਬੰਧ ਮੁਕੰਮਲ <br/...
Ad Position 24
No active advertisement