02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

42ਵਾਂ ਇੰਡੀਅਨ ਆਂਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ <br/>

Ad Position 21
No active advertisement
ਅਜੀਤ ਡੈਸਕ 01-11-2025
ਜਲੰਧਰ, 31 ਅਕਤੂਬਰ (ਡਾ.ਜਤਿੰਦਰ ਸਾਬੀ)-ਇੰਡੀਅਨ ਆਇਲ ਮੁੰਬਈ ਅਤੇ ਭਾਰਤੀ ਰੇਲਵੇ ਦਿੱਲੀ ਦੀਆਂ ਟੀਮਾਂ ਦਰਮਿਆਨ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਖਿਤਾਬੀ ਮੁਕਾਬਲਾ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਖੇਡਿਆ ਜਾਵੇਗਾ¢ ਅੱਜ ਸ਼ਾਮ ਖੇਡੇ ਗਏ ਸੈਮੀਫਾਈਨਲ ਮੁਕਾਬਲਿਆਂ ਵਿੱਚ ਭਾਰਤੀ ਰੇਲਵੇ ਦਿੱਲੀ ਨੇ ਇੰਡੀਅਨ ਨੇਵੀ ਮੁੰਬਈ ਨੂੰ 2-1 ਦੇ ਫਰਕ ਨਾਲ ਹਰਾ ਕੇ ਅਤੇ ਇੰਡੀਅਨ ਆਇਲ ਮੁੰਬਈ ਨੇ ਭਾਰਤ ਪੈਟਰੋਲੀਅਮ ਮੁੰਬਈ ਨੂੰ 2-1 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਸਥਾਨ ਬਣਾਇਆ¢ਭਾਰਤੀ ਰੇਲਵੇ ਦਿੱਲੀ ਦੀ ਟੀਮ ਪੰਜਵੀਂ ਵਾਰ ਫਾਈਨਲ ਵਿੱਚ ਪਹੁੰਚੀ ਹੈ, ਜਦਕਿ ਇੰਡੀਅਨ ਆਇਲ ਮੁੰਬਈ 14ਵੀਂ ਵਾਰ ਫਾਈਨਲ ਵਿੱਚ ਪਹੁੰਚੀ ਹੈ¢ਫਾਈਨਲ ਮੈਚ ਦੇ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨਗੇ¢ ਜੇਤੂ ਟੀਮ ਨੂੰ ਜੇਤੂ ਟਰਾਫੀ ਦੇ ਨਾਲ 5.51 ਲੱਖ ਰੁਪਏ ਦਾ ਨਕਦ ਇਨਾਮ (ਜੋ ਕਿ ਗਾਖਲ ਬ੍ਰਦਰਜ਼ ਅਮਰੀਕਾ ਵਲੋਂ ਸਪਾਂਸਰ ਕੀਤਾ ਗਿਆ ਹੈ) ਅਤੇ ਉਪ ਜੇਤੂ ਟੀਮ ਨੂੰ ਟਰਾਫੀ ਦੇ ਨਾਲ 2.51 ਲੱਖ ਰੁਪਏ ਨਕਦ ਦਿੱਤਾ ਜਾਵੇਗਾ¢ ਟੂਰਨਾਮੈਂਟ ਦੇ ਬੇਹਤਰੀਨ ਖਿਡਾਰੀ ਨੂੰ ਇਕ ਲੱਖ ਰੁਪਏ ਨਕਦ ਇਨਾਮ (ਜੋ ਕਿ ਟੁੱਟ ਬ੍ਰਦਰਜ਼ ਵਲੋਂ ਸਪਾਂਸਰ ਹੈ) ਦਿੱਤਾ ਜਾਵੇਗਾ¢ ਅੱਜ ਪਹਿਲਾ ਸੈਮੀਫਾਈਨਲ ਭਾਰਤੀ ਰੇਲਵੇ ਦਿੱਲੀ ਅਤੇ ਇੰਡੀਅਨ ਨੇਵੀ ਮੁੰਬਈ ਦਰਮਿਆਨ ਖੇਡਿਆ ਗਿਆ¢ ਨਿਰਧਾਰਤ ਸਮੇਂ ਦੀ ਸਮਾਪਤੀ ਤੱਕ ਸਕੋਰ 2-1 ਰਹਿਣ ਕਰਕੇ ਭਾਰਤੀ ਰੇਲਵੇ ਜੇਤੂ ਬਣ ਕੇ ਫਾਈਨਲ ਵਿੱਚ ਪਹੁੰਚੀ¢ ਦੂਜਾ ਸੈਮੀਫਾਈਨਲ ਪਿਛਲੇ ਸਾਲ ਦੀ ਜੇਤੂ ਇੰਡੀਅਨ ਆਇਲ ਮੁੰਬਈ ਅਤੇ ਪਿਛਲੇ ਸਾਲ ਦੀ ਉਪ ਜੇਤੂ ਭਾਰਤ ਪੈਟਰੋਲੀਅਮ ਮੁੰਬਈ ਦਰਮਿਆਨ ਖੇਡਿਆ ਗਿਆ¢ ਖੇਡ ਦੇ 53ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਤਲਵਿੰਦਰ ਸਿੰਘ ਨੇ ਗੋਲ ਕਰਕੇ ਸਕੋਰ 2-1 ਕੀਤਾ¢ ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਮਹਿੰਦਰ ਭਗਤ ਕੈਬਨਿਟ ਮੰਤਰੀ ਪੰਜਾਬ ਸਰਕਾਰ ਅਤੇ ਧੰਨਪ੍ਰੀਤ ਕÏਰ ਆਈਪੀਐੱਸ ਕਮਿਸ਼ਨਰ ਜਲੰਧਰ ਪੁਲਿਸ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ¢ ਇਸ ਮÏਕੇ ਤੇ ਉਲੰਪੀਅਨ ਸੁਰਿੰਦਰ ਸਿੰਘ ਸੋਢੀ, ਡਿਪਟੀ ਕਮਿਸ਼ਨਰ ਜਲੰਧਰ ਹਿਮਾਸ਼ੂ ਅਗਰਵਾਲ, ਕੈਮ ਗਿੱਲ (ਅਮਰੀਕਾ), ਸੰਜੇ ਕੋਹਲੀ, ਰਣਜੀਤ ਸਿੰਘ ਟੁੱਟ, ਉਲੰਪੀਅਨ ਰਜਿੰਦਰ ਸਿੰਘ ਸੀਨੀਅਰ, ਸੁਦੇਸ਼ ਕੁਮਾਰ ਸਾਬਕਾ ਡੀਜੀਪੀ ਕੇਰਲਾ ਪੁਲਿਸ, ਲਖਵਿੰਦਰ ਪਾਲ ਸਿੰਘ ਖਹਿਰਾ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁੱਲੂ, ਰਾਮ ਪ੍ਰਤਾਪ, ਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂ, ਐਲ ਆਰ ਨਈਅਰ, ਕੁਲਵਿੰਦਰ ਥਿਆੜਾ, ਨਿਤਿਨ ਮਹਾਜਨ (ਅਲਫਾ), ਬਲਵਿੰਦਰ ਸਿੰਘ, ਕਰਨਦੀਪ ਸਿੰਘ, ਦਲਜੀਤ ਸਿੰਘ ਆਈਆਰਐਸ, ਗੁਨਦੀਪ ਸਿੰਘ ਕਪੂਰ, ਜਤਿਨ ਮਹਾਜਨ (ਅਲਫਾ) ਆਤਮ ਪ੍ਰਕਾਸ਼ ਬਬਲੂ, ਸੁਖਵਿੰਦਰ ਸਿੰਘ ਚੋਹਲਾ, ਵਰਿੰਦਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ, ਗÏਰਵ ਅਗਰਵਾਲ, ਬਲਜੀਤ ਸਿੰਘ ਉਲੰਪੀਅਨ ਸੁਰਜੀਤ ਸਿੰਘ ਦੇ ਵੱਡੇ ਭਰਾ, ਹਰਿੰਦਰ ਸੰਘਾ, ਗੁਰਿੰਦਰ ਸੰਘਾ, ਰਣਬੀਰ ਟੁੱਟ, ਨਰਿੰਦਰ ਪਾਲ ਸਿੰਘ ਜੱਜ, ਨੱਥਾ ਸਿੰਘ ਗਾਖਲ, ਗÏਰਵ ਮਹਾਜਨ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਰਾਮਾ ਮੰਡੀ ਵਿਖੇ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਦੀ ਭਰਵੀਂ ਇਕੱਤਰਤਾ <br/>
Ad Position 24
No active advertisement