02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਰਾਮਾ ਮੰਡੀ ਵਿਖੇ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ <br/>

Ad Position 21
No active advertisement
ਅਜੀਤ ਡੈਸਕ 01-11-2025
ਜਲੰਧਰ, 31 ਅਕਤੂਬਰ (ਜਸਪਾਲ ਸਿੰਘ)-ਖਾਲਸਾ ਨੌਜਵਾਨ ਸਭਾ ਰਾਮਾ ਮੰਡੀ ਅਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ 1 ਨਵੰਬਰ ਦਿਨ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 3.30 ਵਜੇ ਤੋਂ ਲੈ ਕੇ ਦੇਰ ਰਾਤ ਕਰਵਾਏ ਜਾ ਰਹੇ 33ਵੇਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਮਤਿ ਸਮਾਗਮ ਦੇ ਮੁੱਖ ਪ੍ਰਬੰਧਕ ਸ. ਗੁਰਬਚਨ ਸਿੰਘ ਮੱਕੜ ਅਤੇ ਸ. ਜਸਬੀਰ ਸਿੰਘ ਦਕੋਹਾ ਨੇ ਦੱਸਿਆ ਕਿ ਇਹ ਕੀਰਤਨ ਦਰਬਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਨ ਨੂੰ ਸਮਰਪਿਤ ਹੈ ਅਤੇ ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ 4 ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਸ਼ੁਭਦੀਪ ਸਿੰਘ ਅਤੇ ਭਾਈ ਜਗਤਾਰ ਸਿੰਘ ਖਾਲਸਾ ਇੱਕਠੇ ਬੈਠ ਕੇ ਆਤਮਰਸ ਕੀਰਤਨ ਦੀ ਹਾਜ਼ਰੀ ਭਰਨਗੇ | ਇਨ੍ਹਾਂ ਤੋਂ ਇਲਾਵਾ ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਬੀਬੀ ਰਵਿੰਦਰ ਕੌਰ ਪਟਿਆਲਾ, ਭਾਈ ਭੁਪਿੰਦਰ ਸਿੰਘ ਤੇ ਭਾਈ ਜਗਜੀਵਨ ਸਿੰਘ ਵੀ ਕੀਰਤਨ ਦੀ ਛਹਿਬਰ ਲਗਾਉਣਗੇ | ਜਦਕਿ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਅਤੇ ਭਾਈ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ | ਇਸ ਮੌਕੇ ਅੱਜ ਕੀਰਤਨ ਦਰਬਾਰ ਦੀਆਂ ਤਿਆਰੀਆਂ ਲੈਣ ਮੌਕੇ ਭਾਈ ਰਵਿੰਦਰ ਸਿੰਘ ਦੇ ਨਾਲ ਬਲਬੀਰ ਸਿੰਘ ਢਿੱਲੋਂ ਸੀਨੀਅਰ ਡਿਪਟੀ ਮੇਅਰ, ਗੁਰਨਾਮ ਸਿੰਘ ਮੁਲਤਾਨੀ, ਤਰਲੋਕ ਸਿੰਘ ਸਰਾਂ, ਕੌਲ ਸਾਹਿਬ ਪ੍ਰਧਾਨ, ਪਰਮਿੰਦਰ ਸਿੰਘ, ਬਲਬੀਰ ਸਿੰਘ ਖਾਲਸਾ, ਗੁਰਬਚਨ ਸਿੰਘ ਅਰੋੜਾ, ਸੁਖਪ੍ਰੀਤ ਸਿੰਘ ਭਾਟੀਆ, ਸਤਨਾਮ ਸਿੰਘ ਮਕੜ, ਹਰਮਿੰਦਰ ਸਿੰਘ ਸਹਿਗਲ, ਪਰਮਵੀਰ ਸਿੰਘ ਢਿੱਲੋਂ, ਸੂਰਜ ਬਾਬਾ, ਦਵਿੰਦਰ ਸਿੰਘ ਪਾਲੀ, ਸੁਰਿੰਦਰ ਸਿੰਘ ਭਾਟੀਆ ਤੇ ਰਛਪਾਲ ਸਿੰਘ ਆਦਿ ਵੀ ਮੌਜੂਦ ਸਨ | ਇਸ ਮੌਕੇ ਪ੍ਰਬੰਧਕਾਂ ਨੇ ਨਗਰ ਨਿਗਮ ਅਧਿਕਾਰੀਆਂ ਦਾ ਸਹਿਯੋਗ ਕਰਨ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ | ਉਨ੍ਹਾਂ ਸੰਗਤ ਨੂੰ ਵੀ ਗੁਰਮਤਿ ਸਮਾਗਮ 'ਚ ਹਾਜ਼ਰੀ ਭਰਨ ਦਾ ਸੱਦਾ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਮਾਮਲਿਆਂ 'ਚ 14 ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ 42ਵਾਂ ਇੰਡੀਅਨ ਆਂਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ <br/>
Ad Position 24
No active advertisement