02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਵੱਖ-ਵੱਖ ਮਾਮਲਿਆਂ 'ਚ 14 ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 01-11-2025
ਚੁਗਿੱਟੀ/ਜੰਡੂਸਿੰਘਾ, 31 ਅਕਤੂਬਰ (ਨਰਿੰਦਰ ਲਾਗੂ)-ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸ਼ਹਿਰ ਵਿਚ ਨਸ਼ੇ ਨਾਲ ਸੰਬੰਧਿਤ ਤੱਤਾਂ 'ਤੇ ਸਖ਼ਤ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 14 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ੇ ਨਾਲ ਜੁੜੀਆਂ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਉੱਪਰ ਸ਼ਿਕੰਜਾ ਕੱਸਣ ਲਈ ਪੁਲਿਸ ਵਲੋਂ ਲਗਾਤਾਰ ਕਾਰਵਾਈ ਜਾਰੀ ਹੈ, ਜਿਸ ਦੇ ਚੱਲਦਿਆਂ ਬੀਤੇ 3 ਦਿਨਾ ਦੌਰਾਨ ਵੱਖ-ਵੱਖ ਥਾਣਿਆਂ ਵਲੋਂ ਕੀਤੀਆਂ ਗਈਆਂ ਕਾਰਵਾਈਆਂ ਦੌਰਾਨ ਪੁਲਿਸ ਨੇ 14 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਦਿਆਂ 52.8 ਗ੍ਰਾਮ ਹੈਰੋਇਨ, 232 ਬੋਤਲਾਂ ਨਾਜਾਇਜ਼ ਸ਼ਰਾਬ, 100 ਪ੍ਰੀਗਾਬਾਲਿਨ ਕੈਪਸੂਲ, 26 ਨਸ਼ੀਲੀਆਂ ਗੋਲੀਆਂ ਅਤੇ 1 ਐਕਟਿਵਾ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ 2 ਵਿਅਕਤੀਆਂ ਨੂੰ ਨਸ਼ਾ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ | ਗਿ੍ਫ਼ਤਾਰ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਵਿਚ 14 ਮੁਕੱਦਮੇ ਦਰਜ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਕਰਵਾਇਆ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਰਾਮਾ ਮੰਡੀ ਵਿਖੇ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ <br/>
Ad Position 24
No active advertisement