02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਭਾਰਗੋ ਕੈਂਪ ਦੀ ਘਟਨਾ ਚਿੰਤਾ ਪੈਦਾ ਕਰਨ ਵਾਲੀ-ਸੰਗਰ <br/>

Ad Position 21
No active advertisement
ਅਜੀਤ ਡੈਸਕ 01-11-2025
ਜਲੰਧਰ, 31 ਅਕਤੂਬਰ (ਸ਼ਿਵ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੇਅਰਮੈਨ ਵਿਕਾਸ ਸੰਗਰ ਨੇ ਜਾਰੀ ਬਿਆਨ ਵਿਚ ਭਾਰਗੋ ਕੈਂਪ ਵਿਚ ਲੁੱਟ ਦੀ ਹੋਈ ਘਟਨਾ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਕਾਨੂੰਨ ਵਿਵਸਥਾ 'ਤੇ ਸਵਾਲੀਆ ਨਿਸ਼ਾਨ ਲੱਗ ਗਏ ਹਨ | ਉਨਾਂ ਕਿਹਾ ਕਿ 'ਆਪ' ਉਮੀਦਵਾਰ ਨੇ ਦਾਅਵਾ ਕੀਤਾ ਸੀ ਕਿ ਸਾਰੇ ਹੀ ਵੈੱਸਟ ਹਲਕੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨ ਵਿਵਸਥਾ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ¢ ਪਰ ਇਸ ਤੇ ਉਲਟ ਇਹ ਸਾਰਾ ਕੁੱਝ ਹੋ ਰਿਹਾ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਗੱਲ ਹੈ | ਸੰਗਰ ਨੇ ਕਿਹਾ ਕਿ ਗ਼ਲਤ ਅਨਸਰਾਂ ਦੇ ਹÏਸਲੇ ਇਸ ਕਦਰ ਵਧ ਚੁੱਕੇ ਹਨ ਕਿ ਹੁਣ ਸ਼ਰੇਆਮ ਦੁਕਾਨਾਂ ਖੁੱਲ੍ਹਦਿਆਂ ਹੀ ਡਕੈਤੀ ਅਤੇ ਲੁੱਟਾਂ ਖੋਹਾਂ ਵਰਗੀਆਂ ਘਟਨਾਵਾਂ ਸ਼ੁਰੂ ਹੋਣ ਲੱਗ ਪਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਨੇ ਜ਼ੋਨਲ ਯੂਥ ਫੈਸਟੀਵਲ 'ਚ ਜਿੱਤੀ ਰਨਰ ਅੱਪ ਟਰਾਫੀ <br/> ਅਗਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਕਰਵਾਇਆ ਗੁਰਮਤਿ ਸਮਾਗਮ <br/>
Ad Position 24
No active advertisement