02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਕਰਵਾਇਆ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 01-11-2025
ਜਲੰਧਰ, 31 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਬੀਤੇ ਰਾਤ ਬੜੀ ਸ਼ਰਧਾ ਸਹਿਤ ਕਰਵਾਇਆ ਗਿਆ | ਜਿਸ ਵਿਚ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਦੀ ਜਾਣੂ ਕਰਵਾਇਆ | ¢ਭਾਈ ਤਰਨ ਵੀਰ ਸਿੰਘ ਰੱਬੀ ਲੁਧਿਆਣਾ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ¢ ਉਨ੍ਹਾਂ ਤੇ ਇਲਾਵਾ ਭਾਈ ਸ਼ਨਬੀਰ ਸਿੰਘ ਅਤੇ ਗਿਆਨੀ ਮਨਜੀਤ ਸਿੰਘ ਨੇ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ¢ ਮੰਚ ਸੰਚਾਲਨ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵੱਲੋਂ ਕੀਤਾ ਗਿਆ ¢ ਪ੍ਰਧਾਨ ਚਰਨਜੀਤ ਸਿੰਘ ਨੇ ਸਮੂਹ ਸੰਗਤਾਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮÏਕੇ ਰਜਿੰਦਰ ਸਿੰਘ ਬੇਦੀ, ਖ਼ਜ਼ਾਨਚੀ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਦਵਿੰਦਰ ਸਿੰਘ, ਸਰਦੂਲ ਸਿੰਘ ਕਾਨਪੁਰੀ, ਮਨਵਿੰਦਰ ਸਿੰਘ ਸਹਿਗਲ, ਸੁਖਦੇਵ ਸਿੰਘ ਸਹਿਗਲ, ਸਰਬਜੀਤ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਰਵਿੰਦਰ ਸਿੰਘ ਰੀਹਲ, ਪਰਮਜੀਤ ਸਿੰਘ, ਹਰਵਿੰਦਰ ਸਿੰਘ ਸੱਗੂ, ਚਰਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬੰਟੀ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਸਿੰਘ ਮਝੈਲ, ਇੰਸਪੈਕਟਰ ਸੁਖਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪੋਕਸੋ ਕੇਸਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਨੇ ਮਨਾਇਆ 'ਹੈਲੋਵੀਨ ਬੈਸ਼-2025' <br/>
Ad Position 24
No active advertisement