02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪੋਕਸੋ ਕੇਸਾਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਐੱਸ.ਐੱਸ.ਪੀ. ਦਫ਼ਤਰ ਵਿਖੇ ਪਹੁੰਚੇ ਚੇਅਰਮੈਨ ਕੰਵਰਦੀਪ ਸਿੰਘ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਾਲ ਹੋਰ ਅਧਿਕਾਰੀ | ਤਸਵੀਰ : ਮੁਨੀਸ਼ <br/> 01-11-2025
ਜਲੰਧਰ, 31 ਅਕਤੂਬਰ (ਐੱਮ. ਐੱਸ. ਲੋਹੀਆ)-ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਕੰਵਰਦੀਪ ਸਿੰਘ ਨੇ ਅੱਜ ਐੱਸ.ਐੱਸ.ਪੀ. ਦਫ਼ਤਰ ਵਿਖੇ ਜਲੰਧਰ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਨਾਲ ਜਿਣਸੀ ਅਪਰਾਧਾਂ ਤੋਂ ਬੱਚਿਆਂ ਨੂੰ ਬਚਾਉਣ ਲਈ ਪੋਕਸੋ ਐਕਟ ਤਹਿਤ ਦਰਜ ਹੋਏ ਕੇਸਾਂ ਦਾ ਜਾਇਜ਼ਾ ਲਿਆ | ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਵਾਲੇ ਕੇਸਾਂ 'ਚ ਤੁਰੰਤ ਤੇ ਪਾਰਦਰਸ਼ੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ | ਚੇਅਰਮੈਨ ਕੰਵਰਦੀਪ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੋਕਸੋ ਐਕਟ ਦੀਆਂ ਧਾਰਾਵਾਂ ਬਾਰੇ ਜਾਗਰੂਕ ਕਰਨ ਲਈ ਵਿੱਦਿਅਕ ਸੰਸਥਵਾਂ 'ਚ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਜਾਵੇ | ਉਨ੍ਹਾਂ ਬੱਚਿਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਬਾਰੇ ਜਾਣੂੰ ਕਰਵਾਉਣ ਦੀ ਮਹੱਤਤਾ ਬਾਰੇ ਦੱਸਿਆ, ਤਾਂ ਜੋ ਬੱਚੇ ਇਸ 'ਤੇ ਬਿਨ੍ਹਾਂ ਕਿਸੇ ਝਿੱਜਕ ਤੋਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਦੱਸ ਸਕਣ | ਇਸ ਮੌਕੇ ਚੇਅਰਮੈਨ ਨੇ ਜਿੱਥੇ ਪ੍ਰਭਾਵਿਤ ਬੱਚੇ ਦੇ ਪਰਿਵਾਰ ਨਾਲ ਗੱਲਬਾਤ ਕੀਤੀ, ਉੱਥੇ ਜਲੰਧਰ ਦਿਹਾਤੀ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਰਵਾਈ ਦਾ ਭਰੋਸਾ ਦਿੱਤਾ | ਇਸ ਮੌਕੇ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ, ਜੁਆਇੰਟ ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਜਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਡੀ.ਸੀ.ਪੀ.ਓ. ਅਜੇ ਭਾਰਤੀ ਅਤੇ ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ ਨਾਲ ਚੇਅਰਮੈਨ ਵਲੋਂ ਪੋਕਸੋ ਐਕਟ ਤਹਿਤ ਚੱਲ ਰਹੇ ਕੇਸਾਂ ਦਾ ਵਿਸਥਾਰ ਨਾਲ ਨਿਰੀਖਣ ਵੀ ਕੀਤਾ ਗਿਆ | ਚੇਅਰਮੈਨ ਕੰਵਰਦੀਪ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਬਾਲ ਸੁਰੱਖਿਆ ਕਨੂੰਨਾਂ ਨੂੰ ਅਸਰਦਾਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਸੂਬਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਾਰੇ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ 'ਤੇ ਲਗਾਏ ਜਾਣ ਸੀ.ਸੀ.ਟੀ.ਵੀ. ਕੈਮਰੇ-ਚੇਅਰਮੈਨ ਬਾਲ ਸੁਰੱਖਿਆ... ਅਗਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਕਰਵਾਇਆ ਗੁਰਮਤਿ ਸਮਾਗਮ <br/>
Ad Position 24
No active advertisement