02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਜ਼ਿਲ੍ਹੇ ਦੇ ਸਾਰੇ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ 'ਤੇ ਲਗਾਏ ਜਾਣ ਸੀ.ਸੀ.ਟੀ.ਵੀ. ਕੈਮਰੇ-ਚੇਅਰਮੈਨ ਬਾਲ ਸੁਰੱਖਿਆ ਕਮਿਸ਼ਨ <br/>

Ad Position 21
No active advertisement
ਅਜੀਤ ਡੈਸਕ 01-11-2025
ਜਲੰਧਰ, 31 ਅਕਤੂਬਰ (ਚੰਦੀਪ ਭੱਲਾ)-ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਕੰਵਰਦੀਪ ਸਿੰਘ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸ਼ਡਿਊਲਡ ਐੱਚ ਅਤੇ ਐਕਸ ਦਵਾਈਆਂ ਵੇਚਣ ਵਾਲੇ ਸਾਰੇ ਮੈਡੀਕਲ ਸਟੋਰਾਂ ਉੱਤੇ 7 ਦਿਨਾਂ ਦੇ ਅੰਦਰ-ਅੰਦਰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਯਕੀਨੀ ਬਣਾਏ ਜਾਣ¢ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਾਇਜ਼ਾ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਨÏਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਸਮੇਂ ਦੀ ਲੋੜ ਹੈ¢ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਦੀ ਲੱਤ ਤੋਂ ਦੂਰ ਰੱਖਣ ਅਤੇ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਤੇ ਅਸਰਦਾਰ ਢੰਗ ਨਾਲ ਰੋਕਣ ਲਈ ਰਾਸ਼ਟਰੀ ਬਾਲ ਅਧਿਕਾਰੀ ਸੁਰੱਖਿਆ ਕਮਿਸ਼ਨ ਵੱਲੋਂ ਵਿਸਥਾਰਤ ਢਾਂਚੇ ਨੂੰ ਪੂਰੀ ਲਗਨ ਤੇ ਦਿ੍ੜ੍ਹਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ¢ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਨੇ ਜ਼ਿਲ੍ਹਾ ਪੱਧਰ 'ਤੇ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਚੇਅਰਮੈਨ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ¢ ਉਨ੍ਹਾਂ ਦੱਸਿਆ ਕਿ ਮੈਡੀਕਲ ਸਟੋਰਾਂ ਉੱਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨੂੰ ਯਕੀਨੀ ਬਣਾਉਣ ਲਈ ਮੈਜਿਸਟਰੇਟ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ¢ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਾਲ ਭਲਾਈ ਪੁਲਿਸ ਅਫ਼ਸਰ ਵੱਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ 180 ਮੈਡੀਕਲ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ ਗਿਆ ਹੈ, ਜਦਕਿ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ 406 ਪਰਹੈਰੀ ਕਲੱਬ ਸਥਾਪਿਤ ਕੀਤੇ ਗਏ ਹਨ¢ਇਸ ਮੌਕੇ ਹੋਰਨਾਂ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਜਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ ਤੂਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਨੁਮਾਇੰਦੇ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਸਰਦਾਰ ਪਟੇਲ ਦੀ ਜੈਅੰਤੀ ਮੌਕੇ ਭਾਜਪਾ ਨੇ ਕਰਵਾਈ 'ਰਨ ਫਾਰ ਯੂਨਿਟੀ' <br/> ਅਗਲੀ ਖ਼ਬਰ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪੋਕਸੋ ਕੇਸਾਂ ਦਾ ਲਿਆ ਜਾਇਜ਼ਾ <br/>
Ad Position 24
No active advertisement