02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਬੀ.ਪੀ.ਈ.ਓ. ਨਿਰਮਲ ਸਿੰਘ ਵਲੋਂ ਸ਼ਾਹਕੋਟ ਬਲਾਕ-1 ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦਾ ਨਿਰੀਖਣ <br/>

Ad Position 21
No active advertisement
ਅਜੀਤ ਡੈਸਕ 01-11-2025
ਸ਼ਾਹਕੋਟ, 31 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਜਲੰਧਰ ਹਰਜਿੰਦਰ ਕੌਰ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਹਕੋਟ-1 ਨਿਰਮਲ ਸਿੰਘ ਗਿੱਦੜਪਿੰਡੀ ਵਲੋਂ ਆਪਣੇ ਬਲਾਕ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਸੰਗਤਪੁਰ, ਕਿਲੀ ਤੇ ਸਾਰੰਗਵਾਲ ਦਾ ਨਿਰੀਖਣ ਕੀਤਾ ਗਿਆ, ਜਿਸ ਵਿਚ ਸਕੂਲ ਦਾ ਰਿਕਾਰਡ, ਬੱਚਿਆਂ ਦੀ ਪੜ੍ਹਾਈ, ਮਿਡ-ਡੇ-ਮੀਲ 'ਤੇ ਹੋਰ ਸਕੂਲਾਂ ਦੇ ਕੰਮਾਂ ਨੂੰ ਦੇਖਿਆ ਗਿਆ | ਬੀ.ਪੀ.ਈ.ਓ ਨਿਰਮਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਮੰਤਵ ਨਾਲ ਉਨ੍ਹਾਂ ਵਲੋਂ ਆਪਣੇ ਸਿੱਖਿਆ ਬਲਾਕ ਅਧੀਨ ਆਉਂਦੇ ਸਕੂਲਾਂ ਦੀ ਚੈਕਿੰਗ ਕੀਤੀ ਗਈ | ਉਨ੍ਹਾਂ ਵਲੋਂ ਸਕੂਲਾਂ ਦੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਕਰਵਾਈ ਜਾ ਰਹੀ ਪੜ੍ਹਾਈ ਨੂੰ ਵੀ ਦੇਖਿਆ ਗਿਆ ਤੇ ਇਸ ਸੰਬੰਧੀ ਬੱਚਿਆਂ ਨਾਲ ਗੱਲਬਾਤ ਵੀ ਕੀਤੀ ਗਈ | ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਪ੍ਰਾਇਮਰੀ ਅਧਿਆਪਕਾਂ ਵਲੋਂ ਆਪਣੀ ਜ਼ਿੰਮੇਵਾਰੀ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਹੈ ਤੇ ਬੱਚਿਆਂ ਨੂੰ ਚੰਗੇ ਤਰੀਕੇ ਨਾਲ ਪੜ੍ਹਾਇਆ ਜਾ ਰਿਹਾ ਹੈ | ਉਨ੍ਹਾਂ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਨਵੇਂ ਦਾਖ਼ਲੇ ਕਰਨ ਸੰਬੰਧੀ ਪ੍ਰੇਰਿਤ ਕੀਤਾ, ਕਿਉਂਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਹਰ ਸਹੂਲਤ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਬਲਾਕ ਵਿਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਭਵਿੱਖ ਵਿਚ ਵੀ ਸਕੂਲਾਂ ਦੀ ਚੈਕਿੰਗ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਤੋਂ 3 ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ-ਪ੍ਰਧਾਨ ਝੀਤਾ <br/> ਅਗਲੀ ਖ਼ਬਰ ਸਰਦਾਰ ਪਟੇਲ ਦੀ ਜੈਅੰਤੀ ਮੌਕੇ ਭਾਜਪਾ ਨੇ ਕਰਵਾਈ 'ਰਨ ਫਾਰ ਯੂਨਿਟੀ' <br/>
Ad Position 24
No active advertisement