01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਤੋਂ 3 ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ-ਪ੍ਰਧਾਨ ਝੀਤਾ <br/>

Ad Position 21
No active advertisement
ਅਜੀਤ ਡੈਸਕ 01-11-2025
ਸ਼ਾਹਕੋਟ, 31 ਅਕਤੂਬਰ (ਸੁਖਦੀਪ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਮੀਤ ਪ੍ਰਧਾਨ ਕਮਲਜੀਤ ਸਿੰਘ, ਖਜ਼ਾਨਚੀ ਲਖਵਿੰਦਰ ਸਿੰਘ, ਜਨਰਲ ਸਕੱਤਰ ਸੁਖਵਿੰਦਰ ਸਿੰਘ ਚਤਰੱਥ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 3 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਉਪਰੰਤ 10 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | 4 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 6.30 ਵਜੇ ਸ੍ਰੀ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਹੋਵੇਗੀ ਅਤੇ 5 ਨਵੰਬਰ ਦਿਨ ਬੁੱਧਵਾਰ ਨੂੰ ਪ੍ਰਕਾਸ਼ ਪੁਰਬ ਮੌਕੇ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ | ਇਸ ਮੌਕੇ ਸ਼ਾਮ 6 ਵਜੇ ਤੋਂ ਰਾਤ 8.30 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਕਥਾ ਵਾਚਕ ਗਿਆਨੀ ਰਵਿੰਦਰਪਾਲ ਸਿੰਘ (ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ) ਅਤੇ ਹਜ਼ੂਰੀ ਕੀਰਤਨੀਏ ਭਾਈ ਕੰਵਰਜੀਤ ਸਿੰਘ ਪ੍ਰੀਤ (ਸ੍ਰੀ ਹਰਿਮੰਦਰ ਸਾਹਿਬ) ਸੰਗਤਾਂ ਨੂੰ ਗੁਰਬਾਣੀ-ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤੇਗਾ | ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸਾਹਿਬ ਤੋਂ ਰੋਜ਼ਾਨਾ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਜੋ 5 ਨਵੰਬਰ ਤੱਕ ਜਾਰੀ ਰਹਿਣਗੀਆਂ |

Ad Position 22
No active advertisement
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਦੇ ਫ਼ਸਟ ਅਫ਼ਸਰ ਵਿਨੇ ਕੁਮਾਰ ਧਨੋਰੀਆ ਨੂੰ 'ਮੁੱਖ ਅਫ਼ਸਰ' ਵਜੋਂ ਮਿਲੀ ਤਰੱਕੀ... ਅਗਲੀ ਖ਼ਬਰ ਬੀ.ਪੀ.ਈ.ਓ. ਨਿਰਮਲ ਸਿੰਘ ਵਲੋਂ ਸ਼ਾਹਕੋਟ ਬਲਾਕ-1 ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦਾ ਨਿਰੀਖਣ <br/>
Ad Position 24
No active advertisement