ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 9 ਨੂੰ ਤਰਨ ਤਾਰਨ 'ਚ ਝੰਡਾ ਮਾਰਚ ਕਰਨ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 01-11-2025
ਮਲਸੀਆਂ, 31 ਅਕਤੂਬਰ (ਸੁਖਦੀਪ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਜੁਆਇੰਟ ਪ੍ਰੈੱਸ ਸਕੱਤਰ ਜਸਵੀਰ ਸਿੰਘ ਸ਼ੀਰਾ, ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਮਾਣਕ, ਜ਼ਿਲ੍ਹਾ ਮੀਤ ਪ੍ਰਧਾਨ ਬਲਵੀਰ ਸਿੰਘ ਬਾਜਵਾ ਦੀ ਅਗਵਾਈ ਹੇਠ ਮਲਸੀਆਂ ਵਿਖੇ ਮੀਟਿੰਗ ਕਰਨ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਆਗੂਆਂ ਨੇ ਕਿਹਾ ਕਿ ਜਿੱਥੇ ਇਕ ਪਾਸੇ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫ਼ਤਰਾਂ 'ਚ ਪਿਛਲੇ 15-20 ਸਾਲਾਂ ਤੋਂ ਇਕ ਵਰਕਰ ਦੇ ਰੂਪ 'ਚ ਰੈਗੂਲਰ ਮੁਲਾਜ਼ਮਾਂ ਵਾਂਗ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ 'ਚ ਸ਼ਾਮਿਲ ਕਰਕੇ ਪੱਕਾ ਰੁਜ਼ਗਾਰ ਕਰਨ ਲਈ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੇਟ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ, ਉਥੇ ਹੀ ਜਲ ਸਪਲਾਈ ਸਕੀਮਾਂ 'ਤੇ ਸਕਾਡਾ ਸਿਸਟਮ ਅਤੇ ਨਿੱਜੀਕਰਨ/ ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ-ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸਦੇ ਚੱਲਦੇ ਵਰਕਰਾਂ ਵੱਲੋਂ ਮਜ਼ਬੂਰੀ ਵੱਸ ਆਪਣੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਣਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਸਾਲਾਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ, ਇਨਲਿਸਟਮੈਂਟ ਸਮੇਤ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਸੰਬੰਧਿਤ ਵਿਭਾਗਾਂ 'ਚ ਲਿਆ ਕੇ ਪੱਕਾ ਕਰਨ ਦੇ ਨਾਲ ਪੱਤਰ 'ਚ ਦਰਜ ਤਮਾਮ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਵਲੋਂ ਜ਼ਿਮਨੀ ਚੋਣਾਂ ਦੇ ਦੌਰਾਨ ਵਿਧਾਨ ਸਭਾ ਹਲਕਾ ਤਰਨਤਾਰਨ 'ਚ 9 ਨਵੰਬਰ ਨੂੰ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਜਲੰਧਰ ਤੋਂ ਵੱਡੀ ਗਿਣਤੀ ਸਮੇਤ ਵਰਕਰ ਸ਼ਾਮਲ ਹੋਣਗੇ, ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਸੁਖਜਿੰਦਰ ਸਿੰਘ ਲਸੂੜੀ, ਜੁਆਇੰਟ ਵਿੱਤ ਸਕੱਤਰ ਰੇਸ਼ਮ ਸਿੰਘ ਭੋਇਪੁਰ, ਪ੍ਰੈੱਸ ਸਕੱਤਰ ਰਾਜ ਕੁਮਾਰ ਸਹੋਤਾ, ਮੰਗਤ ਰਾਮ, ਸੰਦੀਪ ਸਿੰਘ ਕੰਗ, ਭਗਵੰਤ ਸਿੰਘ, ਸਾਬ ਸਿੰਘ, ਗੁਰਵਿੰਦਰ ਸਿੰਘ ਸੰਧੂ, ਜੋਗਿੰਦਰ ਸਿੰਘ, ਬਲਵੀਰ ਸਿੰਘ ਜੱਕੋਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇੱਕ ਨਜ਼ਰ ਇੱਧਰ ਵੀ... ਨਾਜਾਇਜ਼ ਕਬਜ਼ਿਆਂ ਦੀ ਬਹੁਤਾਤ ਰਾਹਗੀਰਾਂ ਨੂੰ ਕਰਦੀ ਹੈ ਪ੍ਰੇਸ਼ਾਨ, ਸੜਕਾਂ ਤੱਕ ਅੱਪੜਿਆ ਦੁ... ਅਗਲੀ ਖ਼ਬਰ ਲੋਕ ਤਰਨ ਤਾਰਨ ਜ਼ਿਮਨੀ ਚੋਣ 'ਚ ਭਾਜਪਾ ਨੂੰ ਜਿਤਾਉਣਗੇ-ਨਰਿੰਦਰਪਾਲ ਸਿੰਘ ਚੰਦੀ <br/>
Ad Position 24
No active advertisement