02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਜਾਬ ਰਾਜ ਨੋ ਤੰਬਾਕੂ ਡੇਅ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ 'ਚ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 02-11-2025
ਗੁਰਾਇਆ,1 ਨਵੰਬਰ (ਬਲਵਿੰਦਰ ਸਿੰਘ)-ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਪੰਜਾਬ ਰਾਜ ਨੋ ਤੰਬਾਕੂ ਡੇਅ ਮਨਾਇਆ ਗਿਆ | ਇਸ ਦਿਨ ਦਾ ਉਦੇਸ਼ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਤੰਬਾਕੂ ਰਹਿਤ ਜੀਵਨ ਸ਼ੈਲੀ ਅਪਣਾਉਣ ਵੱਲ ਪ੍ਰੇਰਿਤ ਕਰਨਾ ਸੀ | ਇਹ ਪ੍ਰੋਗਰਾਮ ਸੀਨੀਅਰ ਮੈਡੀਕਲ ਆਫ਼ੀਸਰ ਡਾ ਪਰਮਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ | ਉਨ੍ਹਾਂ ਨੇ ਤੰਬਾਕੂ ਦੇ ਸਿਹਤ 'ਤੇ ਪੈਣ ਵਾਲੇ ਗੰਭੀਰ ਪ੍ਰਭਾਵਾਂ ਬਾਰੇ ਦੱਸਦੇ ਹੋਏ ਕਿਹਾ ਕਿ ਤੰਬਾਕੂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਰੋਗ ਅਤੇ ਸਟਰੋਕ ਵਰਗੀਆਂ ਬਿਮਾਰੀਆਂ ਦਾ ਮੁੱਖ ਕਾਰਨ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਤੰਬਾਕੂ ਦੀ ਆਦਤ ਸਿਰਫ਼ ਵਿਅਕਤੀ ਦੀ ਸਿਹਤ ਹੀ ਨਹੀਂ, ਸਗੋਂ ਸਮਾਜਕ ਤੇ ਆਰਥਿਕ ਪੱਖ ਤੋਂ ਵੀ ਨੁਕਸਾਨਦਾਇਕ ਹੈ | ਇਸ ਮੌਕੇ ਤੇ ਬਲਾਕ ਐਜੂਕੇਟਰ ਪ੍ਰੀਤਇੰਦਰ ਸਿੰਘ, ਹੈਲਥ ਸੁਪਰਵਾਈਜ਼ਰ ਸਤਨਾਮ ਸਿੰਘ, ਹੈਲਥ ਸੁਪਰਵਾਈਜ਼ਰ ਕੁਲਦੀਪ ਵਰਮਾ, ਏ.ਐਨ.ਐਮ. ਸੁਨੀਤਾ ਅਤੇ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸੋਨੂੰ ਕੰਗ ਵਲੋਂ ਸਾਥੀਆਂ ਸਮੇਤ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
Ad Position 24