02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਜਗਤਾਰ ਸਿੰਘ ਨੇ ਚੌਕੀ ਇੰਚਾਰਜ ਮਲਸੀਆਂ ਵਜੋਂ ਚਾਰਜ ਸੰਭਾਲਿਆ

Ad Position 21
repet_subhas-goyals [Copy P29]
ਅਜੀਤ ਡੈਸਕ 02-11-2025
ਮਲਸੀਆਂ, 1 ਨਵੰਬਰ (ਦਲਜੀਤ ਸਿੰਘ ਸਚਦੇਵਾ)- ਏ.ਐੱਸ.ਆਈ ਜਗਤਾਰ ਸਿੰਘ ਨੇ ਮਾਡਲ ਥਾਣਾ ਸ਼ਾਹਕੋਟ ਅਧੀਨ ਆਉਂਦੀ ਪੁਲਿਸ ਚੌਕੀ ਮਲਸੀਆਂ ਦੇ ਇੰਚਾਰਜ ਵਜੋਂ ਚਾਰਜ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਇਹ ਨੂਰਮਹਿਲ ਥਾਣੇ ਵਿਖੇ ਸੇਵਾਵਾਂ ਨਿਭਾ ਰਹੇ ਸਨ | ਜਗਤਾਰ ਸਿੰਘ ਇਸ ਤੋਂ ਪਹਿਲਾਂ ਵੀ ਮਲਸੀਆਂ ਚੌਕੀ 'ਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ | ਗੱਲਬਾਤ ਕਰਦਿਆਂ ਏ.ਐੱਸ.ਆਈ ਜਗਤਾਰ ਸਿੰਘ ਨੇ ਕਿਹਾ ਕਿ ਗੁੰਡਾ ਤੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾਵੇਗੀ ਤੇ ਮਲਸੀਆਂ ਪੁਲਿਸ ਵਲੋਂ ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ | ਚੌਕੀ ਵਿਚ ਹਰ ਇਕ ਵਿਅਕਤੀ ਦੀ ਸੁਣਵਾਈ ਹੋਵੇਗੀ | ਉਨ੍ਹਾਂ ਇਲਾਕਾ ਨਿਵਾਸੀਆਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਸਮੱਗਲਰਾਂ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ, ਜੇਕਰ ਕਿਸੇ ਵਿਅਕਤੀ ਦੀ ਮਲਸੀਆਂ ਪੁਲਿਸ ਚੌਕੀ ਵਿਚ ਸੁਣਵਾਈ ਨਹੀਂ ਹੁੰਦੀ ਤਾਂ ਉਹ ਮੇਰੇ ਨਾਲ ਸਿੱਧੇ ਤੌਰ 'ਤੇ ਸੰਪਰਕ ਕਰ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਾਂਝ ਕੇਂਦਰ ਥਾਣਾ ਲੋਹੀਆਂ ਵਲੋਂ ਫੁਲਵਾੜੀ ਸਕੂਲ 'ਚ 'ਰਨ ਫਾਰ ਯੂਨਿਟੀ' ਸੈਮੀਨਾਰ ਅਗਲੀ ਖ਼ਬਰ ਸੋਨੂੰ ਕੰਗ ਵਲੋਂ ਸਾਥੀਆਂ ਸਮੇਤ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਚੋਣ ਪ੍ਰਚਾਰ
Ad Position 24