03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

6 ਨੂੰ ਤਰਨ ਤਾਰਨ ਜ਼ਿਮਨੀ ਚੋਣ ਦÏਰਾਨ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਸਿਹਤ ਮੁਲਾਜ਼ਮ

Ad Position 21
repet_subhas-goyals [Copy P29]
ਅਜੀਤ ਡੈਸਕ 02-11-2025
ਕਿਸ਼ਨਗੜ੍ਹ, 1 ਨਵੰਬਰ (ਹੁਸਨ ਲਾਲ)-ਸਿਹਤ ਵਿਭਾਗ 'ਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ 'ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿੱਚ ਆਪਣੇ ਵਾਅਦਿਆ ਤੋਂ ਭੱਜਦੀ ਨਜ਼ਰ ਆ ਰਹੀ ਹੈ¢ ਪਿਛਲੀਆਂ ਸਰਕਾਰਾਂ ਵਾਂਗ ਐਨ.ਐਚ.ਐਮ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਦੇ ਸਬੰਧ ਵਿੱਚ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਮÏਜੂਦਾ ਪੰਜਾਬ ਸਰਕਾਰ ਨੇ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨ. ਐਚ. ਐਮ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਜਿਵੇਂ ਕਿ ਬਰਾਬਰ ਯੋਗਤਾ-ਬਰਾਬਰ ਕੰਮ- ਬਰਾਬਰ ਤਨਖਾਹਾਂ ਅਤੇ ਗ੍ਰੇਚੁਟੀ ਵਰਗੀਆਂ ਅਹਿਮ ਵਿੱਤੀ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪੱਸ਼ਟ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਹੈ¢ ਜਿਕਰਯੋਗ ਹੈ ਕਿ ਪਹਿਲੀਆਂ ਸਰਕਾਰਾਂ ਦੇ ਉਲਟ ਮÏਜੂਦਾ ਭਗਵੰਤ ਮਾਨ ਸਰਕਾਰ ਵੱਲੋਂ ਚਾਰ ਸਾਲਾਂ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਸਿਹਤ ਮੁਲਾਜਮਾਂ ਲਈ ਇੱਕ ਧੇਲੇ ਦਾ ਵੀ ਐਲਾਨ ਨਹੀਂ ਕੀਤਾ ਜਿਸ ਕਰਕੇ ਐਨ.ਐਚ.ਐਮ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਇਸਦੇ ਸਿੱਟੇ ਵਜੋਂ ਐਨ ਐਚ ਐਮ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ 6 ਨਵੰਬਰ ਨੂੰ ਤਰਨ ਤਾਰਨ ਜ਼ਿਮਨੀ ਚੋਣਾਂ ਦੋਰਾਨ ਪੰਜਾਬ ਸਰਕਾਰ ਦੇ ਖਿਲਾਫ ਪਰਚੇ ਵੰਡ ਕੇ ਪੰਜਾਬ ਸਰਕਾਰ ਨੂੰ ਘੇਰਨ ਦਾ ਐਲਾਨ ਕੀਤਾ ਹੈ¢ ਇਸ ਮÏਕੇ ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ, ਵਿਕਰਮ ਜੀਤ ਸਿੰਘ ਮਲੇਰਕੋਟਲਾ, ਰਾਮ ਸਿੰਘ ਕਪੂਰਥਲਾ, ਦਿਨੇਸ ਗਰਗ ਪਟਿਆਲਾ, ਜਸਵੀਰ ਸਿੰਘ ਤਰਨਤਾਰਨ, ਮਨਦੀਪ ਸਿੰਘ ਤਰਨਤਾਰਨ, ਅਮਰਜੀਤ ਫਤਿਹਗੜ੍ਹ ਸਾਹਿਬ, ਡਾ. ਸਿਮਰਪਾਲ ਮੋਗਾ, ਰਣਜੀਤ ਕÏਰ ਬਠਿੰਡਾ, ਡਾ. ਸ਼ਿਵਰਾਜ ਲੁਧਿਆਣਾ, ਡਾ. ਪੰਖੁੜੀ ਜਲੰਧਰ, ਅਮਨਦੀਪ ਕÏਰ ਨਵਾਂ ਸਹਿਰ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਕਰਵਾਈ 'ਜੂਨੀਅਰ ਸਪੋਰਟਸ ਮੀਟ' ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਅੱਪਰਾ ਵਿਖੇ ਵਿੱਦਿਅਕ ਮੇਲਾ ਕਰਵਾਇਆ
Ad Position 24