03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਕਰਵਾਈ 'ਜੂਨੀਅਰ ਸਪੋਰਟਸ ਮੀਟ'

Ad Position 21
repet_subhas-goyals [Copy P29]
ਅਜੀਤ ਡੈਸਕ 02-11-2025
ਸ਼ਾਹਕੋਟ, 1 ਨਵੰਬਰ (ਦਲਜੀਤ ਸਿੰਘ ਸਚਦੇਵਾ)-ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਨਰੋਤਮ ਸਿੰਘ ਤੇ ਉੱਪ-ਪ੍ਰਧਾਨ ਡਾ: ਗਗਨਦੀਪ ਕੌਰ ਦੀ ਅਗਵਾਈ ਹੇਠ ਜੂਨੀਅਰ ਸਪੋਰਟਸ ਮੀਟ ਕਰਵਾਈ ਗਈ | ਜੂਨੀਅਰ ਸਪੋਰਟਸ ਮੀਟ ਦੀ ਸ਼ੁਰੂਆਤ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਨਮੋਲ ਸਿੰਘ ਦੁਆਰਾ ਜੋਤੀ ਉੱਜਵਲ ਕਰਕੇ ਕੀਤੀ ਗਈ | ਇਸ ਦੇ ਨਾਲ ਹੀ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਦਾ ਗਾਇਨ ਕੀਤਾ ਗਿਆ | ਪਿ੍ੰਸੀਪਲ ਡਾ. ਕੰਵਰ ਨੀਲ ਕਮਲ ਨੇ ਖੇਡਾਂ ਸ਼ੁਰੂ ਕਰਵਾਈਆਂ, ਜਿਨਾਂ ਦੇ ਵਿੱਚ 50 ਮੀਟਰ ਦੌੜ, ਬਲੂਨ ਬੈਲਸਿੰਗ ਦੌੜ, ਲੈਮਨ ਰੇਸ, ਕੌਨ ਬੈਲੰਸਿੰਗ, ਬੋਰੀ ਦੌੜ, ਬੈੱਕ ਦੌੜ ਵਿਚ ਨਰਸਰੀ ਤੋਂ ਦੂਜੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਬੜੇ੍ਹ ਹੀ ਉਤਸ਼ਾਹ ਦੇ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ | ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕੀਤੀਆਂ | ਐੱਲ.ਕੇ.ਜੀ ਕਲਾਸ ਦੀ ਵਿਦਿਆਰਥਣ ਪੀਹੂ ਅਰੋੜਾ ਨੇ ਡਾਂਸ ਕੀਤਾ | ਇਸ ਸਮਾਗਮ ਦੇ ਵਿਚ ਵਿਦਿਆਰਥੀਆਂ ਦੇ ਮਾਪੇ ਵੀ ਸ਼ਾਮਿਲ ਹੋਏ | ਜੇਤੂ ਵਿਦਿਆਰਥੀਆਂ ਨੂੰ ਸੋਨ, ਚਾਂਦੀ ਤੇ ਕਾਂਸੀ ਦੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ | ਸਪੋਰਟਸ ਮੀਟ ਨੂੰ ਨੇਪਰੇ ਚਾੜ੍ਹਨ ਵਿਚ ਐਕਟੀਵਿਟੀ ਕੋਆਰਡੀਨੇਟਰ ਸੁਖਵੰਤ ਸਿੰਘ, ਕੇ.ਜੀ ਵਿੰਗ ਕੋਆਰਡੀਨੇਟਰ ਕਰਮਜੀਤ ਕੌਰ, ਸੁਰਿੰਦਰ ਕੌਰ, ਮਨਜਿੰਦਰ ਮਸੀਹ, ਦੀਪਤੀ, ਮਾਲਤੀ, ਲਖਬੀਰ ਕੌਰ, ਸੁਵੇਤਾ, ਸ਼ੁਭਮ ਨੇ ਮੁੱਖ ਭੂਮਿਕਾ ਨਿਭਾਈ | ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਨ ਗਾ ਕੇ ਇਸ ਸਮਾਗਮ ਦੀ ਸਮਾਪਤੀ ਕੀਤੀ ਗਈ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਡਾ. ਕੰਵਰ ਨੀਲ ਕਮਲ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਤੇ ਵੱਧ-ਚੜ੍ਹ ਕੇ ਖੇਡਾਂ ਵਿਚ ਭਾਗ ਲੈਣ ਲਈ ਬੱਚਿਆਂ ਨੂੰ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮੀਰਪੁਰ ਸੈਦਾਂ ਵਿਖੇ ਲੱਖ ਦਾਤਾ ਪੀਰ ਨੂੰ ਸਮਰਪਿਤ 10ਵਾਂ ਛਿੰਝ ਮੇਲਾ ਕੱਲ੍ਹ ਅਗਲੀ ਖ਼ਬਰ 6 ਨੂੰ ਤਰਨ ਤਾਰਨ ਜ਼ਿਮਨੀ ਚੋਣ ਦÏਰਾਨ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਸਿਹਤ ਮ...
Ad Position 24