03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕਾਂਗਰਸ ਪਾਰਟੀ ਸ਼ਾਨੋ-ਸ਼ੌਕਤ ਨਾਲ ਜਿੱਤੇਗੀ ਤਰਨ ਤਾਰਨ ਜ਼ਿਮਨੀ ਚੋਣ-ਵਿਧਾਇਕ ਸ਼ੇਰੋਵਾਲੀਆ

Ad Position 21
repet_subhas-goyals [Copy P29]
ਅਜੀਤ ਡੈਸਕ 02-11-2025
ਸ਼ਾਹਕੋਟ, 1 ਨਵੰਬਰ (ਦਲਜੀਤ ਸਿੰਘ ਸਚਦੇਵਾ)-ਸ਼ਾਹਕੋਟ ਹਲਕੇ ਦੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਤਰਨ ਤਾਰਨ ਜ਼ਿਮਨੀ ਚੋਣ 'ਚ ਚੋਣ ਪ੍ਰਚਾਰ ਕਰਕੇ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੀ ਚੋਣ ਮੁਹਿੰਮ ਨੂੰ ਭਖਾ ਦਿੱਤਾ ਗਿਆ ਹੈ | ਪੰਜਾਬ ਕਾਂਗਰਸ ਵਲੋਂ ਪਾਰਟੀ ਦੇ ਵੱਡੇ ਆਗੂਆਂ ਦੀ ਜ਼ਿਮਨੀ ਚੋਣ ਵਿਚ ਡਿਊਟੀਆਂ ਲਗਾਈਆਂ ਗਈਆਂ ਹਨ, ਜਿਸ ਤਹਿਤ ਕਾਂਗਰਸ ਵਲੋਂ ਵਿਧਾਇਕ ਸ਼ੇਰੋਵਾਲੀਆ ਨੂੰ ਤਰਨ ਤਾਰਨ ਹਲਕੇ ਦੇ ਦੋ ਪਿੰਡਾਂ ਚਾਹਲ ਤੇ ਲਹੀਆ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | ਵਿਧਾਇਕ ਸ਼ੇਰੋਵਾਲੀਆ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਕਾਂਗਰਸ ਦੇ ਹੱਕ ਵਿਚ ਸਿਆਸੀ ਹਵਾ ਚੱਲ ਰਹੀ ਹੈ, ਜਿਸ ਕਾਰਨ ਕਾਂਗਰਸ ਦੀ ਇਸ ਚੋਣ ਵਿਚ ਸ਼ਾਨੋ-ਸ਼ੌਕਤ ਨਾਲ ਜਿੱਤ ਹੋਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਵੱਧ ਤੋਂ ਵੱਧ ਵੋਟਾਂ ਪਾਈਆਂ ਜਾਣ | ਇਸ ਮੌਕੇ ਸੁੁਰਿੰਦਰਜੀਤ ਸਿੰਘ ਚੱਠਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਗੁਲਜ਼ਾਰ ਸਿੰਘ ਥਿੰਦ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ, ਨਛੱਤਰ ਸਿੰਘ ਸੱਤੀ ਪਹਿਲਵਾਨ ਨੰਬਰਦਾਰ, ਜਗਤਾਰ ਸਿੰਘ ਤਾਰੀ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ, ਬੰਟੀ ਬੱਠਲਾ ਜ਼ਿਲ੍ਹਾ ਵਾਈਸ ਪ੍ਰਧਾਨ, ਲਛਮਣ ਸੋਬਤੀ, ਖ਼ੁਸ਼ਦੀਪ ਸਿੰਘ ਧੰਜੂ, ਰਾਜੇਸ਼ ਗੁਪਤਾ, ਟਿੰਪੀ ਕੁਮਰਾ, ਦੀਪੂ ਸੈਦਪੁਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ 47ਵੀਆਂ ਪ੍ਰਾਇਮਰੀ ਸਕੂਲ ਖੇਡਾਂ 'ਚ ਬਿਆਸ ਪਿੰਡ ਸੈਂਟਰ ਬਲਾਕ ਅਲਾਵਲਪੁਰ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੀਰਪੁਰ ਸੈਦਾਂ ਵਿਖੇ ਲੱਖ ਦਾਤਾ ਪੀਰ ਨੂੰ ਸਮਰਪਿਤ 10ਵਾਂ ਛਿੰਝ ਮੇਲਾ ਕੱਲ੍ਹ
Ad Position 24