04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਜਾਬ ਦਿਵਸ ਮੌਕੇ ਗੁਰਦੁ ਆਰਾ ਛੇਵੀਂ ਪਾਤਿਸ਼ਾਹੀ ਵਿਖੇ ਕਰਵਾਇਆ ਵਿਸ਼ੇਸ਼ ਸਮਾਗਮ

Ad Position 21
repet_subhas-goyals [Copy P29]
ਸਮਾਗਮ ਦੌਰਾਨ ਸਤਨਾਮ ਸਿੰਘ ਮਾਣਕ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਗੁਰਕਿਰਪਾਲ ਸਿੰਘ, ਸੰਬੋਧਨ ਕਰਦੇ ਹੋਏ ਬੇਅੰਤ ਸਿੰਘ ਸਰਹੱਦੀ | ਤਸਵੀਰ : ਮੁਨੀਸ਼ <br/> 02-11-2025
ਜਲੰਧਰ, 1 ਨਵੰਬਰ (ਹਰਵਿੰਦਰ ਸਿੰਘ ਫੁੱਲ)-ਲੰਮੇ ਸੰਘਰਸ਼ ਅਤੇ ਅਨੇਕਾਂ ਕੁਰਬਾਨੀਆਂ ਤੋਂ ਬਾਅਦ 1 ਨਵੰਬਰ 1966 ਨੂੰ ਬੋਲੀ ਆਧਾਰਿਤ ਹੋਂਦ ਵਿਚ ਆਏ ਸੂਬਾ ਪੰਜਾਬ ਦਾ ਸਥਾਪਨਾ ਦਿਵਸ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ਼ ਜਲੰਧਰ ਵਿਖੇ ਮਨਾਇਆ ਗਿਆ ¢ ਜਾਣਕਾਰੀ ਅਨੁਸਾਰ ਅੰਮਿ੍ਤ ਵੇਲੇ ਦੇ ਵਿਸ਼ੇਸ਼ ਦੀਵਾਨ ਪੰਜਾਬ ਦਿਵਸ ਦੇ ਰੂਪ ਵਿਚ ਸਜਾਏ ਗਏ ਜਿਸ ਵਿਚ ਉੱਘੇ ਬੁੱਧੀਜੀਵੀ, ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਵਿਸ਼ੇਸ਼ ਤÏਰ 'ਤੇ ਸ਼ਮੂਲੀਅਤ ਕੀਤੀ¢ ਇਸ ਮੌਕੇ ਸ੍ਰੀ ਮਾਣਕ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਲੰਮੇ ਸੰਘਰਸ਼ ਅਤੇ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਬੋਲੀ 'ਤੇ ਆਧਾਰਿਤ ਪੰਜਾਬੀ ਸੂਬਾ ਹੋਂਦ 'ਚ ਆਇਆ ਹੈ ਭਾਵੇਂ ਇਸ ਦਾ ਬਹੁਤ ਸਾਰਾ ਹਿੱਸਾ ਕੱਟ ਕੇ ਇੱਕ ਵੱਖ਼ਰਾ ਰਾਜ ਬਣਾ ਦਿੱਤਾ ਗਿਆ ਪਰ ਅੱਜ ਸਾਰੇ ਪੰਜਾਬੀਆਂ ਦਾ ਫ਼ਰਜ਼ ਬਣਦਾ ਹੈ ਕਿ ਇਸ ਖ਼ਿੱਤੇ ਦੀ ਬਿਹਤਰੀ ਅਤੇ ਪ੍ਰਫੁੱਲਤਾ ਲਈ ਆਪਣਾ ਬਣਦਾ ਯੋਗਦਾਨ ਪਾਵੇ¢ ਉਨ੍ਹਾਂ ਹੋਰ ਕਿਹਾ ਕਿ ਅੱਜ ਸਮੇਂ ਦੀ ਮੰਗ ਹੈ ਕਿ ਅੰਗਰੇਜ਼ੀ, ਹਿੰਦੀ ਅਤੇ ਹੋਰ ਭਾਸ਼ਾਵਾਂ ਦਾ ਗਿਆਨ ਹੋਣਾ ਲਾਜ਼ਮੀ ਹੈ ਪਰ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਸਭ ਤੋਂ ਅਹਿਮ ਮੁੱਦਾ ਹੈ¢ ਸਾਨੂੰ ਆਪਣੇ ਪੰਜਾਬ ਅਤੇ ਮਾਂ ਬੋਲੀ ਪੰਜਾਬੀ ਤੇ ਮਾਣ ਹੋਣਾ ਚਾਹੀਦਾ ਹੈ¢ ਬੇਅੰਤ ਸਿੰਘ ਸਰਹੱਦੀ ਨੇ ਅੱਜ ਦੇ ਦਿਨ ਦੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ¢ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਸਮੂਹ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਕੋਰ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਸਕੱਤਰ ਇੰਦਰਪਾਲ ਸਿੰਘ, ਸੁਰਿੰਦਰ ਸਿੰਘ ਸਿਆਲ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਹਰਬੰਸ ਸਿੰਘ, ਗੁਰਦੀਪ ਸਿੰਘ ਉਜਾਲਾ ਅਤੇ ਹੋਰ ਪਤਵੰਤਿਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਸੰਬੰਧੀ ਪੋਸਟਰ ਜਾਰੀ ਅਗਲੀ ਖ਼ਬਰ ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ ਨਗਰ ਕੀਰਤਨ 'ਚ ਸ਼ਿਰਕਤ
Ad Position 24