ਜਲੰਧਰ, 1 ਨਵੰਬਰ (ਚੰਦੀਪ ਭੱਲਾ)-ਭਿ੍ਸ਼ਟਾਚਾਰ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਵਿਜੀਲੈਂਸ ਬਿਊਰੋ ਪੰਜਾਬ ਵਲੋਂ 'ਚੌਕਸੀ-ਸਾਡੀ ਸਾਂਝੀ ਜ਼ਿੰਮੇਵਾਰੀ' ਤਹਿਤ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ¢ ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਜਲੰਧਰ ਰੇਂਜ ਹਰਪ੍ਰੀਤ ਸਿੰਘ ਮੰਡੇਰ ਵੀ ਮੌਜੂਦ ਸਨ¢ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਸਮਾਜ ਵਿਚ ਭਿ੍ਸ਼ਟਾਚਾਰ ਮੁਕਤ ਪਾਰਦਰਸ਼ੀ ਪ੍ਰਣਾਲੀ ਬਣਾਉਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ¢ ਉਨ੍ਹਾਂ ਕਿਹਾ ਕਿ ਭਿ੍ਸ਼ਟਾਚਾਰ ਵਿਰੁੱਧ ਜੰਗ ਨੂੰ ਸਾਂਝੇ ਹੰਭਲਿਆਂ ਨਾਲ ਹੀ ਜਿੱਤਿਆ ਜਾ ਸਕਦਾ ਹੈ¢ ਡਾ. ਅਗਰਵਾਲ ਨੇ ਕਿਹਾ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਉਣ ਦਾ ਮਕਸਦ ਜਾਗਰੂਕਤਾ ਪੈਦਾ ਕਰਨਾ ਅਤੇ ਸਭ ਨੂੰ ਭਿ੍ਸ਼ਟਾਚਾਰ ਖ਼ਿਲਾਫ਼ ਲੜਾਈ ਵਿਚ ਸਮੂਹਿਕ ਤੌਰ 'ਤੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੈ¢ ਉਨ੍ਹਾਂ ਲੋਕਾਂ ਖ਼ਾਸ ਕਰ ਨÏਜਵਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦਾ ਭਵਿੱਖ ਹੋਣ ਦੇ ਨਾਤੇ ਉਨ੍ਹਾਂ ਨੂੰ ਭਿ੍ਸ਼ਟਾਚਾਰ ਖ਼ਿਲਾਫ਼ ਲੜਾਈ ਵਿਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ | ਐੱਸ.ਐੱਸ.ਪੀ. ਹਰਪ੍ਰੀਤ ਸਿੰਘ ਮੰਡੇਰ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਰਿਸ਼ਵਤ ਮੰਗਦਾ ਹੈ ਜਾਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮਾਂ/ਫੰਡਜ਼ ਦੀ ਦੁਰਵਰਤੋਂ ਕਰਦਾ ਹੈ ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਨੰਬਰ ਅਤੇ ਵੈੱਬਸਾਈਟ 'ਤੇ ਕੀਤੀ ਜਾ ਸਕਦੀ ਹੈ |