04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਮੁੱਖ ਖੇਤੀਬਾੜੀ ਦਫ਼ਤਰ ਵਿਖੇ ਜੈਵਿਕ ਮੰਡੀ ਅੱਜ

Ad Position 21
repet_subhas-goyals [Copy P29]
ਅਜੀਤ ਡੈਸਕ 02-11-2025
ਜਲੰਧਰ, 1 ਨਵੰਬਰ (ਚੰਦੀਪ ਭੱਲਾ)- ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਤੇ ਖੇਤੀਬਾੜੀ ਵਿਭਾਗ ਦੇ ਸਾਂਝੇ ਯਤਨਾਂ ਨਾਲ 2 ਨਵੰਬਰ ਐਤਵਾਰ ਨੂੰ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਵਿਖੇ ਸਰਟੀਫਾਈਡ ਆਰਗੈਨਿਕ ਫਾਰਮਰਜ਼ ਮਾਰਕੀਟ ਲਗਾਈ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਇਸ ਮੰਡੀ ਦਾ ਮੁੱਖ ਉਦੇਸ਼ ਜ਼ਿਲ੍ਹਾ ਨਿਵਾਸੀਆਂ ਨੂੰ ਤਾਜ਼ਾ, ਸ਼ੁੱਧ ਅਤੇ ਕੀਟਨਾਸ਼ਕ ਰਹਿਤ ਖੇਤੀਬਾੜੀ ਉਤਪਾਦ ਪ੍ਰਦਾਨ ਕਰਨਾ ਅਤੇ ਲੋਕਾਂ ਨੂੰ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਨਾਲ ਸਿੱਧਾ ਜੋੜ ਕੇ ਜੈਵਿਕ ਉਤਪਾਦਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕਰਨਾ ਹੈ¢ ਉਨ੍ਹਾਂ ਦੱਸਿਆ ਕਿ ਇਹ ਮੰਡੀ ਹਰ ਐਤਵਾਰ ਨੂੰ ਸਵੇਰੇ 10:30 ਤੋਂ ਦੁਪਹਿਰ 12:30 ਵਜੇ ਤੱਕ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਲਾਡੋਵਾਲੀ ਰੋਡ, ਜਲੰਧਰ ਵਿਖੇ ਲਗਾਈ ਜਾਂਦੀ ਹੈ¢ ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਐਗਰੋ ਵਲੋਂ ਜੈਵਿਕ ਖੇਤੀ ਦਾ ਪ੍ਰਮਾਣੀਕਰਣ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਲਈ ਮੰਡੀਕਰਨ ਅਤੇ ਜੈਵਿਕ ਖੇਤੀ ਦੇ ਪ੍ਰਸਾਰ ਲਈ ਵੀ ਉੱਦਮ ਕੀਤੇ ਜਾ ਰਹੇ ਹਨ¢ ਜ਼ਿਲ੍ਹਾ ਸੁਪਰਵਾਈਜ਼ਰ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਸਤਵਿੰਦਰ ਸਿੰਘ ਨੇ ਦੱਸਿਆ ਕਿ ਜੈਵਿਕ ਮੰਡੀ ਲਗਾਉਣ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਪਣੀ ਪੈਦਾਵਾਰ ਦੀ ਵਿੱਕਰੀ ਲਈ ਇੱਕ ਮੰਚ ਪ੍ਰਦਾਨ ਕਰਨਾ ਹੈ¢ ਉਨ੍ਹਾਂ ਲੋਕਾਂ ਨੂੰ ਜੈਵਿਕ ਮੰਡੀ ਦਾ ਦੌਰਾ ਕਰਨ ਅਤੇ ਸਿਹਤਮੰਦ ਜੀਵਨ ਲਈ ਆਰਗੈਨਿਕ ਉਤਪਾਦਾਂ ਨੂੰ ਆਪਣੀ ਰੋਜ਼ਾਨਾ ਦੀ ਖ਼ੁਰਾਕ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਲੋਕ ਪੱਖੀ ਸੱਭਿਆਚਾਰ ਦੀ ਅਮਿਟ ਛਾਪ ਛੱਡ ਗਿਆ ਮੇਲਾ ਗ਼ਦਰੀ ਬਾਬਿਆਂ ਦਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਸੰਬੰਧੀ ਪੋਸਟਰ ਜਾਰੀ
Ad Position 24