04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ 'ਚ ਮੋਹਰੀ ਬਣਾਉਣ ਲਈ ਲਗਾਤਾਰ ਕਰ ਰਹੀ ਸੁਹਿਰਦ ਯਤਨ-ਹਰਪਾਲ ਸਿੰਘ ਚੀਮਾ

Ad Position 21
repet_subhas-goyals [Copy P29]
ਅਜੀਤ ਡੈਸਕ 02-11-2025
ਜਲੰਧਰ, 1 ਨਵੰਬਰ (ਡਾ. ਜਤਿੰਦਰ ਸਾਬੀ)-ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ 'ਚ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ 'ਚ ਸ਼ਿਰਕਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਸੁਹਿਰਦ ਯਤਨ ਕਰ ਰਹੀ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡਾਂ ਨੂੰ ਹੁਲਾਰਾ ਦੇਣ ਲਈ ਜਿੱਥੇ ਖੇਡ ਖੇਤਰ ਲਈ ਬਜਟ ਵਿੱਚ ਇਤਿਹਾਸਕ ਵਾਧਾ ਕਰਦਿਆਂ ਇਸ ਸਾਲ 990 ਕਰੋੜ ਰੁਪਏ ਦਾ ਬਜਟ ਰੱਖਿਆ, ਉਥੇ ਓਲੰਪਿਕ ਅਤੇ ਏਸ਼ੀਅਨ ਖੇਡਾਂ ਵਿੱਚ ਜਾਣ ਵਾਲੀਆਂ ਟੀਮਾਂ ਨੂੰ ਡਾਇਟ ਮਨੀ ਪਹਿਲਾਂ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਕੀਤੀ¢ ਸੂਬੇ ਦੇ ਨÏਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ 3000 ਖੇਡ ਮੈਦਾਨ ਬਣਾਏ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਸੁਰਜੀਤ ਹਾਕੀ ਸੁਸਾਇਟੀ ਲਈ 25 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ | ਇਸ ਮੌਕੇ ਖਜ਼ਾਨਾ ਮੰਤਰੀ ਵਲੋਂ ਸਪਾਂਸਰਾਂ ਦਾ ਸਨਮਾਨ ਕਰਨ ਤੋਂ ਇਲਾਵਾ ਸਮਾਗਮ ਦÏਰਾਨ ਗਿੱਧਾ ਤੇ ਭੰਗੜਾ ਦੀ ਪੇਸ਼ਕਾਰੀ ਦੇਣ ਵਾਲੇ ਸੇਂਟ ਫਰਾਂਸਿਸ ਕਾਨਵੈਂਟ ਸਕੂਲ ਕਰਤਾਰਪੁਰ ਦੇ ਵਿਦਿਆਰਥੀਆਂ ਦੀ ਹÏਸਲਾ ਅਫ਼ਜ਼ਾਈ ਵੀ ਕੀਤੀ ¢ ਇਸ ਤੋਂ ਬਾਅਦ ਸ. ਚੀਮਾ ਨੇ ਖਿਤਾਬੀ ਮੁਕਾਬਲਾ ਖੇਡਣ ਵਾਲੀਆਂ ਇੰਡੀਅਨ ਆਇਲ ਮੁੰਬਈ ਅਤੇ ਭਾਰਤੀ ਰੇਲਵੇ ਦਿੱਲੀ ਦੀਆਂ ਟੀਮਾਂ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ¢ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜੋ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵੀ ਹਨ, ਨੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਸ਼ਖਸੀਅਤਾਂ ਦਾ ਟੂਰਨਾਮੈਂਟ ਵਿੱਚ ਪਹੁੰਚਣ 'ਤੇ ਸਵਾਗਤ ਕੀਤਾ¢ ਇਸ ਮÏਕੇ ਪੁਲਿਸ ਕਮਿਸ਼ਨਰ ਧਨਪ੍ਰੀਤ ਕÏਰ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਸੀਨੀਅਰ ਆਪ ਆਗੂ ਰਾਜਵਿੰਦਰ ਕÏਰ ਥਿਆੜਾ, ਨਿਤਿਨ ਕੋਹਲੀ, ਦਿਨੇਸ਼ ਢੱਲ, ਓਲੰਪੀਅਨ ਸੁਰਜੀਤ ਸਿੰਘ ਸੋਢੀ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਸਮੇਤ ਹੋਰ ਨਾਮਵਰ ਖਿਡਾਰੀ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ 42ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਅਗਲੀ ਖ਼ਬਰ ਲੋਕ ਪੱਖੀ ਸੱਭਿਆਚਾਰ ਦੀ ਅਮਿਟ ਛਾਪ ਛੱਡ ਗਿਆ ਮੇਲਾ ਗ਼ਦਰੀ ਬਾਬਿਆਂ ਦਾ
Ad Position 24