29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਡਰਾਈ ਡੇ ਫਰਾਈਡੇ ਮਨਾਇਆ

Ad Position 21
No active advertisement
ਅਜੀਤ ਡੈਸਕ 03-11-2025
ਗੁਰਾਇਆ, 2 ਨਵੰਬਰ (ਬਲਵਿੰਦਰ ਸਿੰਘ)-ਬੀਤੇ ਦਿਨੀਂ ਲੋਕਾਂ ਵਿਚ ਡੇਂਗੂ, ਚਿਕਨਗੁਨੀਆ ਅਤੇ ਹੋਰ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ ਡਰਾਈ ਡੇ ਫਰਾਈਡੇ ਮਨਾਇਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ ਪਰਮਜੀਤ ਸਿੰਘ ਨੇ ਕਿਹਾ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਉਣ ਦਾ ਮਕਸਦ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਨੂੰ ਹਰ ਘਰ ਤੱਕ ਪਹੰੁਚਾਉਣਾ ਅਤੇ ਮੱਛਰਾਂ ਦੇ ਪੈਦਾ ਹੋਣ ਵਾਲੇ ਸੋਮਿਆਂ ਨੂੰ ਖ਼ਤਮ ਕਰਨਾ ਹੈ | ਉਨ੍ਹਾਂ ਕਿਹਾ ਕਿ ਘਰਾਂ, ਸਕੂਲਾਂ ਅਤੇ ਦਫ਼ਤਰਾਂ ਵਿਚ ਜਿੱਥੇ ਵੀ ਪਾਣੀ ਖੜਾ ਰਹਿੰਦਾ ਹੈ, ਉਨ੍ਹਾਂ ਥਾਵਾਂ ਨੂੰ ਚੈੱਕ ਕਰਕੇ ਪਾਣੀ ਸੁੱਕਾ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਪੈਦਾ ਨਾ ਹੋ ਸਕਣ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ, ਪਾਣੀ ਵਾਲੀਆਂ ਟੈਂਕੀਆਂ ਅਤੇ ਹੋਰ ਬਰਤਨਾਂ ਵਿਚ ਪਾਣੀ ਇਕੱਠਾ ਨਾ ਹੋਣ ਦਿਓ | ਇਸ ਤਰ੍ਹਾਂ ਅਸੀਂ ਡੇਂਗੂ ਅਤੇ ਹੋਰ ਮੱਛਰ ਤੋਂ ਪੈਦਾ ਹੋਣ ਵਿਚਲੀਆਂ ਬਿਮਾਰੀਆਂ ਤੋਂ ਬੱਚ ਸਕਦੇ ਹਾਂ | ਇਸ ਮੌਕੇ ਤੇ ਸਟਾਫ਼ ਅਤੇ ਆਸ਼ਾ ਵਰਕਰਾਂ ਵੱਲੋਂ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ | ਆਸ਼ਾ ਵਰਕਰਾਂ ਨੇ ਘਰਾਂ ਦੀ ਜਾਂਚ ਕਰਕੇ ਜਿੱਥੇ ਪਾਣੀ ਇਕੱਠਾ ਮਿਲਿਆ, ਉੱਥੇ ਲੋਕਾਂ ਨੂੰ ਤੁਰੰਤ ਪਾਣੀ ਸੁਕਾਉਣ ਅਤੇ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਲੋਕਾਂ ਨੂੰ ਮੱਛਰਦਾਨੀ ਵਰਤਣ, ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਘਰਾਂ ਦੇ ਆਲੇ-ਦੁਆਲੇ ਸਫ਼ਾਈ ਰੱਖਣ ਦੀ ਸਲਾਹ ਦਿੱਤੀ | ਇਸ ਮੌਕੇ ਤੇ ਮੈਡੀਕਲ ਅਫ਼ਸਰ ਡੈਂਟਲ ਡਾ.ਅਵਿਨਾਸ਼ ਮੰਗੌਤਰਾ, ਬਲਾਕ ਐਜੂਕੇਟਰ ਪ੍ਰੀਤਇੰਦਰ ਸਿੰਘ, ਹੈਲਥ ਸੁਪਰਵਾਈਜ਼ਰ ਸਤਨਾਮ, ਹੈਲਥ ਸੁਪਰਵਾਈਜਰ ਕੁਲਦੀਪ ਵਰਮਾ , ਏਨਮ, ਸੁਨੀਤਾ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸਨਰ ਵਲੋਂ ਤਿਆਰੀਆਂ ਦਾ ਜਾਇਜ਼ਾ, ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ 350 ਸਾਲ... ਅਗਲੀ ਖ਼ਬਰ ਭਗਵਾਨ ਵਾਲਮੀਕਿ ਕ੍ਰਿਕਟ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ 9 ਤੋਂ <br/>
Ad Position 24