29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ 4 ਨਵੰਬਰ ਨੂੰ ਕਰਵਾਏ ਜਾ ਰਹੇ 'ਆਵਾਜ਼ 'ਤੇ ਰੌਸ਼ਨੀ' ਸ਼ੋਅ ਦੀਆਂ ਤਿਆਰੀਆਂ ਮੁਕੰਮਲ

Ad Position 21
No active advertisement
ਅਜੀਤ ਡੈਸਕ 03-11-2025
ਜਲੰਧਰ, 2 ਨਵੰਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ 4 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ 'ਆਵਾਜ ਅਤੇ ਰੌਸ਼ਨੀ' ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ¢ ਇਹ ਸ਼ੋਅ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ¢ ਡਾ.ਅਗਰਵਾਲ ਵਲੋਂ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਵੱਖ-ਵੱਖ ਤਿਆਰੀਆਂ ਜਿਵੇਂ ਸੁਰੱਖਿਆ, ਅਵਾਜਾਈ ਪ੍ਰਬੰਧਨ, ਸਾਫ਼-ਸਫ਼ਾਈ, ਪਾਰਕਿੰਗ ਪ੍ਰਬੰਧ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ ਅਤੇ ਪੀਣ ਵਾਲੇ ਪਾਣੀ ਦੀ ਉਪਲਬੱਧਤਾ ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ¢ ਉਨ•ਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੈਗਾ ਈਵੈਂਟ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ, ਤਾਂ ਜੋ ਸੰਗਤਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ¢ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 45 ਮਿੰਟ ਦੇ ਇਸ ਸ਼ੋਅ ਦÏਰਾਨ ਡਿਜੀਟਲ ਤਰੀਕੇ ਨਾਲ ਗੁਰੂ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ¢ ਉਨ•ਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ¢ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸ਼ੋਅ ਗੁਰੂ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ¢ ਉਨ•ਾਂ ਕਿਹਾ ਕਿ 4 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ•ਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ•ਾ ਦਾਖਲਾ ਹੈ¢ ਜ਼ਿਕਰਯੋਗ ਹੈ ਕਿ ਇਹ ਸ਼ੋਅ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਟੀਮ ਵਲੋਂ ਪੇਸ਼ ਕੀਤਾ ਜਾਵੇਗਾ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਦੀਪ ਕÏਰ, ਏ.ਡੀ.ਸੀ.ਪੀ. ਟਰੈਫਿਕ ਗੁਰਬਾਜ਼ ਸਿੰਘ, ਸਹਾਇਕ ਕਮਿਸ਼ਨਰ ਰੋਹਿਤ ਜਿੰਦਲ, ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਟੀਮ ਵੀ ਮÏਜੂਦ ਸੀ¢
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਦਵਾਈਆਂ ਦੇ ਮਾਮਲੇ 'ਚ ਕੈਦ ਅਗਲੀ ਖ਼ਬਰ ਡਿਪਟੀ ਕਮਿਸਨਰ ਵਲੋਂ ਤਿਆਰੀਆਂ ਦਾ ਜਾਇਜ਼ਾ, ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ 350 ਸਾਲ...
Ad Position 24