29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਬ-ਜੂਨੀਅਰ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਟਰਾਇਲ ਕੱਲ੍ਹ ਰੇਲਵੇ ਸਟੇਸ਼ਨ ਦੇ ਸਾਹਮਣੇ ਸਰਾਂ ਵਿਖੇ ਹੋਣਗੇ-ਵਿਕਾਸ ਸ਼ਰਮਾ

Ad Position 21
No active advertisement
ਅਜੀਤ ਡੈਸਕ 03-11-2025
ਫਿਲੌਰ, 2 ਨਵੰਬਰ (ਸਤਿੰਦਰ ਸ਼ਰਮਾ)-ਵਾਲੀਬਾਲ ਕਲੱਬ ਫਿਲੌਰ ਦੇ ਆਗੂ ਵਿਕਾਸ ਸ਼ਰਮਾ ਨੇ ਜਾਣਾਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਜਲੰਧਰ ਵਲੋਂ ਆਉਣ ਵਾਲੀ ਸਬ-ਜੂਨੀਅਰ ਸਟੇਟ ਚੈਂਪੀਅਨਸ਼ਿਪ ਲਈ 4 ਨਵੰਬਰ ਨੂੰ ਸਵੇਰੇ 10 ਵਜੇ ਸਥਾਨਕ ਰੇਲਵੇ ਸਟੇਸ਼ਨ ਦੇ ਸਾਹਮਣੇ ਸਰਾਂ ਵਿਖੇ ਟਰਾਇਲ ਕੀਤੇ ਜਾਣਗੇ | ਇਹ ਟਰਾਇਲ ਲੜਕੇ ਤੇ ਲੜਕੀਆਂ ਦੋਵਾਂ ਲਈ ਹੋਣਗੇ | ਉਨ੍ਹਾਂ ਦੱਸਿਆ ਕਿ 1 ਜਨਵਰੀ 2010 ਤੋਂ ਬਾਅਦ ਪੈਦਾ ਹੋਏ ਖਿਡਾਰੀ ਹੀ ਇਨ੍ਹਾਂ ਮੁਕਾਬਲਿਆਂ ਲਈ ਯੋਗ ਹੋਣਗੇ | ਖਿਡਾਰੀਆਂ ਨੂੰ ਆਪਣੇ ਨਾਲ ਆਧਾਰ ਕਾਰਡ ਅਤੇ ਜਨਮ ਮਿਤੀ ਦਾ ਸਬੂਤ ਲਿਆਉਣਾ ਲਾਜ਼ਮੀ ਹੋਵੇਗਾ | ਵਿਕਾਸ ਸ਼ਰਮਾ ਨੇ ਦੱਸਿਆ ਕਿ ਸਬ-ਜੂਨੀਅਰ ਸਟੇਟ ਚੈਂਪੀਅਨਸ਼ਿਪ 8-10 ਨਵੰਬਰ ਨੂੰ ਟਾਂਡਾ ਵਿਖੇ ਕਰਵਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਕਾਲੋਨੀ ਲੋਹੀਆਂ ਵਿਖੇ 'ਪ੍ਰਕਾਸ਼ ਪੁਰਬ' ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਸਜਾਏ ਨਗਰ ਕੀਰਤਨ ਦਾ 13 ਨੂੰ ਜਲੰਧਰ ਪੁੱਜਣ 'ਤੇ ਕੀਤਾ ਜਾਵੇਗਾ ਭਰਵਾਂ ਸਵਾ...
Ad Position 24