29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰੂ ਨਾਨਕ ਦੇਵ ਜੀ 556ਵੇਂ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 03-11-2025
ਆਦਮਪੁਰ, 2 ਨਵੰਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਆਦਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ 556ਵੇਂ ਪ੍ਰਕਾਸ਼ ਪੁਰਬ ਮੌਕੇ ਸੰਬੰਧੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ | ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਰਾਮਗੜ੍ਹੀਆ ਮੇਨ ਰੋਡ ਤੋਂ ਹੁੰਦੇ ਹੋਏ ਬਸੰਤ ਵਿਹਾਰ, ਖੁਰਦਪੁਰ, ਫਤਿਹਪੁਰ, ਚੌਮੋਂ ਤੋ ਐਮ. ਈ. ਐਸ. ਰੋਡ, ਰੇਲਵੇ ਰੋਡ ਤੋਂ ਮੁੜ ਗੁਰਦੁਆਰਾ ਰਾਮਗੜ੍ਹੀਆ ਪੰਹੁਚਿਆ | ਇਸ ਮੌਕੇ ਵੱਖ-ਵੱਖ ਸਿੰਘ ਸਭਾਵਾਂ ਤੇ ਜਥੇਬੰਦੀਆਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ |
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਗਤਕਾ ਪਾਰਟੀ ਦੇ ਸਿੰਘਾਂ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ | ਸੰਗਤਾਂ ਵਲੋਂ ਥਾਂ-ਥਾਂ ਫੁੱਲਾਂ ਦੀ ਵਰਖਾ ਕਰ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਹਲਕਾ ਇੰਚ. ਪਵਨ ਕੁਮਾਰ ਟੀਨੂੰ, ਨਿਰਮਲ ਸਿੰਘ ਬਾਂਸਲ, ਗੁਰਮੁੱਖ ਸਿੰਘ ਸੂਰੀ, ਰਸ਼ਪਾਲ ਸਿੰਘ, ਹਰਵਿੰਦਰ ਸਿੰਘ ਬਾਂਸਲ, ਹਰਦੇਵ ਸਿੰਘ, ਜਸਵਿੰਦਰ ਸਿੰਘ ਵਿਰਦੀ, ਕਮਲਜੀਤ ਸਿੰਘ, ਜੋਗਿੰਦਰ ਪਾਲ, ਅਮਰੀਕ ਸਿੰਘ ਸਾਬੀ, ਮਨਪ੍ਰੀਤ ਸਿੰਘ ਰਾਗੀ ਜਥਾ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਰ ਸ਼ਾਹਕੋਟ ਵਿਖੇ 'ਤੁਲਸੀ ਵਿਆਹ' ਸਮਾਗਮ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਭਾਜਪਾ ਉਮੀਦਵਾਰ ਦੀ ਜਿੱਤ ਹੋਵੇਗੀ-ਰਾਣਾ ਹਰਦੀਪ ਸਿੰਘ
Ad Position 24