29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰਪੁਰਬ ਕਮੇਟੀ ਜੰਡਿਆਲਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-11-2025
ਜੰਡਿਆਲਾ ਮੰਜਕੀ, 2 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਗੁਰਪੁਰਬ ਕਮੇਟੀ ਜੰਡਿਆਲਾ ਦੀ ਮੀਟਿੰਗ ਗੁਰਦੁਆਰਾ ਭਾਈ ਕੌਲਾ ਸਿੰਘ ਜੀ ਪੱਤੀ ਸਾਹਨ ਕੀ, ਜੰਡਿਆਲਾ ਵਿਚ ਹੋਈ | ਮੀਟਿੰਗ ਦੌਰਾਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਵਰ੍ਹੇ ਨੂੰ ਮਨਾਉਣ ਸੰਬੰਧੀ ਵਿਚਾਰਾਂ ਹੋਈਆਂ | ਸਕੱਤਰ ਸੁਖਵਿੰਦਰ ਸਿੰਘ ਹੁਰਾਂ ਦੱਸਿਆ ਕਿ ਦੇਸ਼ ਭਰ ਵਿਚ ਸਜਾਏ ਜਾ ਰਹੇ ਅਤੇ ਅਸਾਮ ਤੋਂ ਆ ਰਹੇ ਵਿਸ਼ਾਲ ਨਗਰ ਕੀਰਤਨ ਦਾ 14 ਨਵੰਬਰ ਨੂੰ 2 ਵਜੇ ਜੰਡਿਆਲਾ ਮੰਜਕੀ 'ਚ ਭਰਵਾਂ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਭਾਈ ਕੌਲਾ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 25 ਨਵੰਬਰ ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਗੁਰੂ ਘਰਾਂ ਦੀਆਂ ਕਮੇਟੀਆਂ ਦੇ ਪ੍ਰਧਾਨ ਸਕੱਤਰ ਤੇ ਹੋਰ ਅਹੁਦੇਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਫੁੱਟਬਾਲ ਟੂਰਨਾਮੈਂਟ ਦੀ ਆਰੰਭਤਾ ਅਗਲੀ ਖ਼ਬਰ ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਰ ਸ਼ਾਹਕੋਟ ਵਿਖੇ 'ਤੁਲਸੀ ਵਿਆਹ' ਸਮਾਗਮ
Ad Position 24