29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਵਿੱਦਿਅਕ ਟੂਰ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 03-11-2025
ਆਦਮਪੁਰ, 2 ਨਵੰਬਰ (ਹਰਪ੍ਰੀਤ ਸਿੰਘ)-ਸੰਤ ਬਾਬਾ ਮਲਕੀਤ ਸਿੰਘ (ਬਾਨੀ ਚਾਂਸਲਰ) ਤੇ ਸੰਤ ਬਾਬਾ ਦਿਲਾਵਰ ਸਿੰਘ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਚਾਂਸਲਰ ਸੰਤ ਮਨਮੋਹਨ ਸਿੰਘ ਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ, ਹਰਦਮਨ ਸਿੰਘ ਮਿਨਹਾਸ (ਸਕੱਤਰ) ਦੇ ਦਿਸ਼ਾ ਨਿਰਦੇਸ਼ ਤਹਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਵਿਦਿਆਰਥੀਆਂ ਲਈ ਇਕ ਵਿਦਿਅਕ ਟੂਰ ਦਾ ਆਯੋਜਨ ਕੀਤਾ, ਜਿਸ ਤਹਿਤ ਵਿਦਿਆਰਥੀਆਂ ਨੂੰ ਜਲੰਧਰ ਵਿਚ ਲੱਗੇ ਗ਼ਦਰੀ ਬਾਬਿਆਂ ਦੇ ਮੇਲੇ ਦਾ ਵਿਖੇ ਲਿਜਾਇਆ | ਇਹ ਟੂਰ ਵਿਦਿਆਰਥੀਆਂ ਵਿਚ ਦੇਸ਼ਭਗਤੀ ਜਜ਼ਬੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਸ਼ੂਰਵੀਰ ਇਤਿਹਾਸ ਨਾਲ ਜਾਣ-ਪਛਾਣ ਕਰਵਾਉਣ ਦੇ ਉਦੇਸ਼ ਨਾਲ ਆਯੋਜਿਤ ਕੀਤਾ | ਇਹ ਵਿਦਿਅਕ ਯਾਤਰਾ ਡਾ. ਹਰਪ੍ਰੀਤ ਸਿੰਘ, ਡਾ. ਅਨੀਤਾ ਰਾਣੀ ਤੇ ਡਾ. ਸੁਰਿੰਦਰ ਕੁਮਾਰ ਦੀ ਨਿਗਰਾਨੀ ਹੇਠ ਲਿਜਾਇਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗਦਰ ਲਹਿਰ ਦੇ ਇਤਿਹਾਸਕ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਇਸ ਗੱਲ 'ਤੇ ਚਰਚਾ ਕੀਤੀ ਕਿ ਕਿਵੇਂ ਗਦਰੀ ਬਾਬਿਆਂ ਨੇ ਭਾਰਤ ਦੀ ਆਜ਼ਾਦੀ ਵਿਚ ਆਪਣਾ ਅਮਰ ਯੋਗਦਾਨ ਪਾਇਆ | ਵਿਦਿਅਕ ਟੂਰ ਵਿਚ ਹਿਊਮੈਨੀਟੀਜ਼ ਵਿਭਾਗ ਦੇ 40 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਮੇਲੇ ਵਿਚ ਪ੍ਰਦਰਸ਼ਿਤ ਇਤਿਹਾਸਕ ਦਸਤਾਵੇਜ਼ਾਂ, ਚਿੱਤਰਾਂ ਤੇ ਵਿਰਸੇ ਨਾਲ ਸੰਬੰਧਿਤ ਪ੍ਰਦਰਸ਼ਨੀਆਂ ਦਾ ਅਧਿਐਨ ਕੀਤਾ | ਵਿਦਿਆਰਥੀਆਂ ਨੇ ਇਸ ਤਜਰਬੇ ਨੂੰ ਬਹੁਤ ਹੀ ਪ੍ਰੇਰਕ ਤੇ ਸਿੱਖਣਯੋਗ ਕਿਹਾ |
Ad Position 22
No active advertisement
ਪਿਛਲੀ ਖ਼ਬਰ ਸੰਗਤਾਂ ਨੂੰ ਵੰਡਿਆ ਬੂਟਿਆਂ ਦਾ ਪ੍ਰਸ਼ਾਦ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸੀਚੇਵਾਲ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇ... ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਫੁੱਟਬਾਲ ਟੂਰਨਾਮੈਂਟ ਦੀ ਆਰੰਭਤਾ
Ad Position 24