29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸੰਗਤਾਂ ਨੂੰ ਵੰਡਿਆ ਬੂਟਿਆਂ ਦਾ ਪ੍ਰਸ਼ਾਦ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸੀਚੇਵਾਲ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਤੀਸਰਾ 'ਹਰਾ ਨਗਰ ਕੀਰਤਨ'

Ad Position 21
No active advertisement
ਨਿਰਮਲ ਕੁਟੀਆ ਸੀਚੇਵਾਲ ਤੋਂ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘ ਤੇ (ਸੱਜੇ) ਸੰਗਤਾਂ ਨੂੰ ਸੰਬੋਧਨ ਕਰਦੇ ਸੰਤ ਬਲਬੀਰ ਸਿੰਘ ਸੀਚੇਵਾਲ | ਤਸਵੀਰਾਂ : ਸੁਖਦੀਪ ਸਿੰਘ <br/> ਨਗਰ ਕੀਰਤਨ 'ਚ ਸ਼ਿਰਕਤ ਕਰਦੇ 'ਆਪ' ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਤੇ ਹੋਰ | ਤਸਵੀਰ : ਸੁਖਦੀਪ ਸਿੰਘ <br/> 03-11-2025
ਮਲਸੀਆਂ, 2 ਨਵੰਬਰ (ਸੁਖਦੀਪ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਨਿਰਮਲ ਕੁਟੀਆ ਸੀਚੇਵਾਲ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਹੇਠ ਸਜਾਏ ਤੀਸਰੇ 'ਹਰੇ ਨਗਰ ਕੀਰਤਨ' ਦੌਰਾਨ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜ਼ਹਿਰਾਂ ਤੋਂ ਮੁਕਤ ਖੇਤੀ ਕਰਨ ਨੂੰ ਤਰਜੀਹ ਦੇਣ | 'ਹਰਾ ਨਗਰ ਕੀਰਤਨ' ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਦੇਰ ਸ਼ਾਮ ਸੁਲਤਾਨਪੁਰ ਲੋਧੀ ਪਹੁੰਚਿਆ | ਨਗਰ ਕੀਰਤਨ ਦਾ ਪਿੰਡਾਂ ਦੇ ਲੋਕਾਂ ਨੇ ਥਾਂ-ਥਾਂ ਨਿੱਘਾ ਸਵਾਗਤ ਕੀਤਾ | ਸੰਤ ਸੀਚੇਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਆਖ਼ਰੀ ਸਮਾਂ ਕਰਤਾਰਪੁਰ 'ਚ ਖੇਤੀ ਕਰਦਿਆਂ ਗੁਜ਼ਾਰਿਆ ਸੀ | ਗੁਰੂ ਸਾਹਿਬ ਨੇ ਆਪਣੇ ਹੱਥੀ ਕਿਰਤ ਕਰਨ ਦਾ ਸੰਕਲਪ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਅੱਜ ਮੁਨਾਫ਼ਾ ਕਮਾਉਣ ਦੀ ਦੌੜ ਵਿਚ ਫਸੇ ਮਨੁੱਖ ਨੇ ਫ਼ਸਲਾਂ ਨੂੰ ਜ਼ਹਿਰਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ | ਸੰਤ ਸੀਚੇਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਾ ਫ਼ਲਸਲਾ ਸਮਝਾਉਂਦਿਆ ਕਿਹਾ ਕਿ ਗੁਰੂ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੁਨੇਹਾ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਇਸ ਵਾਰ ਕਿਸਾਨਾਂ ਵਲੋਂ ਵੱਡੇ ਪੱਧਰ 'ਤੇ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਹੈ, ਜੋ ਕਿ ਸ਼ਲਾਘਾਯੋਗ ਕਦਮ ਹੈ ਕਿਉਂਕਿ ਪਰਾਲੀ ਸ਼ਰਾਪ ਨਹੀਂ, ਖੇਤਾਂ ਲਈ ਵਰਦਾਨ ਹੈ | ਨਗਰ ਕੀਰਤਨ 'ਚ ਇਕ ਵੱਡੇ ਟਰੱਕ 'ਤੇ ਸੀਚੇਵਾਲ ਮਾਡਲ, ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਤੇ ਪਵਿੱਤਰ ਵੇਈਾ ਦੀ ਕਾਰ ਸੇਵਾ ਦੇ 25 ਸਾਲਾਂ ਦੇ ਇਤਿਹਾਸ ਬਾਬਤ ਬਾਖੂਬੀ ਦੱਸਿਆ ਗਿਆ ਸੀ | ਸਕੂਲ ਦੇ ਬੱਚਿਆਂ ਵਲੋਂ ਵਾਤਾਵਰਨ ਦਾ ਸੁਨੇਹਾ ਦਿੰਦੀਆਂ ਤਖ਼ਤੀਆਂ ਫੜ੍ਹੀਆਂ ਹੋਈਆਂ ਸਨ | ਨਗਰ ਕੀਰਤਨ 'ਚ 5600 ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ | ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਨੇ ਵੀ ਨਗਰ ਕੀਰਤਨ ਦੀਆਂ ਸੇਵਾਵਾਂ ਵਿਚ ਵੱਡਾ ਯੋਗਦਾਨ ਪਾਇਆ | ਇਸ ਮੌਕੇ ਬਾਬਾ ਬਲਦੇਵ ਸਿੰਘ ਗਿੱਲਾਂ, ਸੰਤ ਜੀਤ ਸਿੰਘ, ਸੰਤ ਸੁਖਜੀਤ ਸਿੰਘ, ਸੁਰਜੀਤ ਸਿੰਘ ਸ਼ੰਟੀ ਸੀਚੇਵਾਲ, ਦਇਆ ਸਿੰਘ ਸੀਚੇਵਾਲ, ਸਰਬਜੀਤ ਕੌਰ, 'ਆਪ' ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਬੈਕਫਿੰਕੋ ਪੰਜਾਬ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ, ਗਿੱਲ ਵੈਲਫੇਅਰ ਚੈਰੀਟੇਬਲ ਸੁਸਾਇਟੀ ਦੇ ਖਜ਼ਾਨਚੀ ਲਖਵੀਰ ਸਿੰਘ ਲੱਖੀ ਗਿੱਲ, ਸਰਪੰਚ ਜੋਗਾ ਸਿੰਘ ਚੱਕ ਚੇਲਾ, ਸਾਬਕਾ ਸਰਪੰਚ ਰਵਿੰਦਰ ਸਿੰਘ ਰਾਣਾ, ਸਰਪੰਚ ਅਮਰੀਕ ਸਿੰਘ ਸੰਧੂ, ਸਾਬਕਾ ਸਰਪੰਚ ਰਘਬੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸੀਚੇਵਾਲ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਤੀਸਰਾ 'ਹਰਾ ਨਗਰ ਕੀਰਤਨ' ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਵਿੱਦਿਅਕ ਟੂਰ ਦਾ ਆਯੋਜਨ
Ad Position 24