ਜਲੰਧਰ, 3 ਨਵੰਬਰ (ਸ. ਰ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲੰਧਰ ਛਾਉਣੀ ਵਲੋਂ ਨਗਰ ਕੀਰਤਨ 4 ਨਵੰਬਰ ਨੂੰ ਗੁਰਦੁਆਰਾ ਸਾਹਿਬ ਤੋਂ ਸਜਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਦੱਸਿਆ ਕਿ ਇਸ ਨਗਰ ਕੀਰਤਨ 'ਚ ਸਕੂਲੀ ਬੱਚੇ, ਬੈਂਡ ਤੇ ਗਤਕਾ ਪਾਰਟੀਆਂ ਤੋਂ ਇਲਾਵਾ ਜਲੰਧਰ ਛਾਉਣੀ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਸੰਗਤਾਂ ਵੱਡੀ ਗਿਣਤੀ 'ਚ ਟਰੈਕਟਰ-ਟਰਾਲੀਆਂ ਲੈ ਕੇ ਸ਼ਾਮਿਲ ਹੋਣਗੀਆਂ | ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ 3.30 ਵਜੇ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ |