ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਯੂਥ ਕਾਂਗਰਸ ਦੇ ਨਵਨਿਯੁਕਤ ਇੰਚਾਰਜ ਡਾ. ਰੰਜਨ ਦਾ ਜਲੰਧਰ ਪੁੱਜਣ 'ਤੇ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 04-11-2025
ਜਲੰਧਰ, 3 ਨਵੰਬਰ (ਜਸਪਾਲ ਸਿੰਘ)-ਪੰਜਾਬ ਯੂਥ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਡਾ. ਸਮਰਿਤੀ ਰੰਜਨ ਦਾ ਪਹਿਲੀ ਵਾਰ ਜਲੰਧਰ ਆਉਣ 'ਤੇ ਯੂਥ ਕਾਂਗਰਸ ਵਲੋਂ ਸਥਾਨਕ ਕਾਂਗਰਸ ਭਵਨ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਹਨੀ ਜੋਸ਼ੀ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ਼ਹਿਰੀ ਅਤੇ ਦਿਹਾਤੀ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਵੱਡੀ ਗਿਣਤੀ 'ਚ ਮੌਜੂਦ ਸਨ | ਇਸ ਮੌਕੇ ਯੂਥ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸਮਰਿਤੀ ਰੰਜਨ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ ਤੇ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਹੀ ਪਾਰਟੀ ਨੂੰ ਸੱਤਾ ਤੱਕ ਲੈ ਕੇ ਜਾਂਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਸੂਬੇ ਅੰਦਰ ਨੌਜਵਾਨਾਂ ਨੂੰ ਲਾਮਬੰਦ ਕਰਕੇ ਪਾਰਟੀ ਨਾਲ ਜੋੜਨ ਦਾ ਕੰਮ ਕਰ ਰਹੀ ਹੈ ਤੇ ਜਲਦ ਹੀ ਇਸ ਮੁਹਿੰਮ ਨੂੰ ਪਿੰਡ-ਪਿੰਡ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਹਰ ਵਰਗ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਕੇ ਉਨ੍ਹਾਂ ਨੂੰ ਜਥੇਬੰਦੀ 'ਚ ਢੁੱਕਵੀਂ ਥਾਂ ਦਿੱਤੀ ਜਾਵੇਗੀ | ਇਸ ਮੌਕੇ ਉਨ੍ਹਾਂ ਤਰਨ ਤਾਰਨ ਉਪ ਚੋਣ ਅਤੇ ਆਉਂਦੀਆਂ 2027 ਦੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਯੂਥ ਕਾਂਗਰਸ ਨੂੰ ਹੁਣ ਤੋਂ ਕਮਰਕੱਸੇ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਸੂਬੇ ਦੀ ਮੌਜੂਦਾ 'ਆਪ' ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਤੇ ਅਜਿਹੇ 'ਚ ਰਾਜ ਦੇ ਲੋਕਾਂ ਕੋਲ ਕਾਂਗਰਸ ਦੀ ਇਕੋ ਇਕ ਬਦਲ ਹੈ | ਇਸ ਮੌਕੇ ਹਨੀ ਜੋਸ਼ੀ ਨੇ ਭਰੋਸਾ ਦਿੱਤਾ ਕਿ ਜਲੰਧਰ ਸ਼ਹਿਰੀ ਤੇ ਦਿਹਾਤੀ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਪੂਰੀ ਸ਼ਿੱਦਤ ਨਾਲ ਆਉਂਦੀਆਂ ਰਾਜ ਵਿਧਾਨ ਸਭਾ ਦੀਆਂ ਚੋਣਾਂ ਦੀ ਤਿਆਰੀ 'ਚ ਲੱਗੇ ਹੋਏ ਹਨ ਤੇ ਆਉਣ ਵਾਲੇ ਦਿਨਾਂ 'ਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਦੀਪਕ ਖੋਸਲਾ ਅਮਨ ਸਲੈਚ, ਰਾਹੁਲ ਕਾਲੀਆ, ਗੈਰੀ ਕੋਟਲੀ, ਰਣਦੀਪ ਲੱਕੀ ਸੰਧੂ, ਸੌਰਭ ਉੱਪਲ, ਪ੍ਰਣਵ ਕਿਰਪਾਲ, ਸ਼ੁਭਮ ਪਾਠਕ, ਗਗਨ ਔਜਲਾ, ਗੁਰੂ ਬਾਹੀਆ, ਯਸ਼ ਕੋਟ ਤੇ ਸੁੱਖਾ ਅਜਤਾਨੀ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਏ. ਆਰ. ਟੀ. ਵਿਸ਼ਾਲ ਗੋਇਲ ਕਰਨਗੇ ਮਾਮਲੇ ਦੀ ਜਾਂਚ, ਸੰਬੰਧਿਤ ਧਿਰ ਨੂੰ ਜਾਰੀ ਹੋਵੇਗਾ ਨੋਟਿਸ ਵਿਦੇਸ਼ ਬੈਠੇ ਦਾ ਡਰ... ਅਗਲੀ ਖ਼ਬਰ ਆਉਂਦੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰਨ ਦਾ ਦਿੱਤਾ ਸੱਦਾ ਪੰਜਾਬ ਯੂਥ ਕਾਂਗਰਸ ਦੇ ਨਵਨਿਯੁਕਤ ਇੰਚਾਰਜ ਡਾ....
Ad Position 24
No active advertisement