ਸ਼ਾਹਕੋਟ, 3 ਨਵੰਬਰ (ਸੁਖਦੀਪ ਸਿੰਘ/ਦਲਜੀਤ ਸਿੰਘ ਸਚਦੇਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ, ਉਪਰੰਤ ਹੈੱਡ ਗ੍ਰੰਥੀ ਭਾਈ ਮੰਗਲ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਨਗਰ ਕੀਰਤਨ ਦੀ ਰਵਾਨਗੀ ਹੋਈ | ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਮੁਹੱਲਿਆਂ 'ਚੋਂ ਦੀ ਹੁੁੰਦਾ ਹੋਇਆ ਨਗਰ ਕੀਰਤਨ ਆਰੰਭਤਾ ਸਥਾਨ 'ਤੇ ਹੀ ਸੰਪੂਰਨ ਹੋਇਆ | ਵੱਖ-ਵੱਖ ਥਾੲੀਂ ਸ਼ਹਿਰ ਵਾਸੀਆਂ, ਸੁਸਾਇਟੀਆਂ, ਦੁਕਾਨਦਾਰਾਂ, ਸੰਸਥਾਵਾਂ ਵੱਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਦੇ ਪਿੱਛੇ ਚੱਲ ਵੱਡੀ ਗਿਣਤੀ 'ਚ ਸੰਗਤਾਂ ਸ਼ਬਦ ਗਾਇਨ ਕਰ ਰਹੀਆਂ ਸਨ | ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਸ਼ਾਮਿਲ ਹੋ ਕੇ ਨਗਰ ਕੀਰਤਨ ਦੀ ਰੌਣਕ ਨੂੰ ਵਧਾਇਆ | ਇਸ ਮੌਕੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਹਲਕਾ ਇੰਚਾਰਜ ਜਥੇ. ਸੁਲੱਖਣ ਸਿੰਘ, ਨਗਰ ਪੰਚਾਇਤ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਗਤਕਾ ਪਾਰਟੀ ਦੇ ਸਿੰਘਾਂ ਨੇ ਗੱਤਕੇ ਦੇ ਹੈਰਾਨੀਜਨਕ ਜੌਹਰ ਵਿਖਾਏ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੋਨੂੰ ਕੰਗ ਪੀ.ਏ. ਸ਼ੇਰੋਵਾਲੀਆ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਸਤੀਸ਼ ਰਿਹਾਨ ਐਮ.ਸੀ., ਸਾਬਕਾ ਵਾਇਸ ਪ੍ਰਧਾਨ ਪਰਮਜੀਤ ਕੌਰ ਬਜਾਜ ਐਮ.ਸੀ., ਐਮ.ਸੀ. ਗਗਨਦੀਪ ਸਿੰਘ ਜੌੜਾ, ਐਮ.ਸੀ. ਬੂਟਾ ਸਿੰਘ ਕਲਸੀ, ਮਹਿਲਾ ਮੰਡਲ ਦੇ ਸਰਪ੍ਰਸਤ ਅਮਰਜੀਤ ਕੌਰ ਸਚਦੇਵਾ, ਸਾਬਕਾ ਚੇਅਰਮੈਨ ਸੁਰਿੰਦਰਜੀਤ ਸਿੰਘ ਚੱਠਾ, ਸਾਬਕਾ ਐਮ.ਸੀ. ਪਵਨ ਅਗਰਵਾਲ, ਸਾਬਕਾ ਐਮ.ਸੀ. ਜਤਿੰਦਪਾਲ ਸਿੰਘ ਬੱਲਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਸਾਬਕਾ ਪ੍ਰਧਾਨ ਹਰਬੰਸ ਸਿੰਘ, ਸਾਬਕਾ ਪ੍ਰਧਾਨ ਡਾ. ਅਰਵਿੰਦਰ ਸਿੰਘ ਰੂਪਰਾ, ਹੈੱਡਗ੍ਰੰਥੀ ਭਾਈ ਮੰਗਲ ਸਿੰਘ, ਜਨਰਲ ਸਕੱਤਰ ਸੁਖਵਿੰਦਰ ਸਿੰਘ ਚਤਰੱਥ, ਮੀਤ ਪ੍ਰਧਾਨ ਕਮਲਜੀਤ ਸਿੰਘ ਧੰਜਲ, ਖਜ਼ਾਨਚੀ ਲਖਵਿੰਦਰ ਸਿੰਘ ਸੋਖੀ ਤੇ ਹਰਭਜਨ ਸਿੰਘ ਰੂਪਰਾ, ਜਗਤਾਰ ਸਿੰਘ ਮਿਸਤਰੀ, ਅਰਸ਼ਵੀਰ ਸਿੰਘ, ਮਾਸਟਰ ਪ੍ਰਭਦੀਪ ਸਿੰਘ, ਕਮਲ, ਧਰਮਿੰਦਰ ਸਿੰਘ ਰੂਪਰਾ, ਪਰਮਜੀਤ ਸਿੰਘ ਝੀਤਾ ਸਾਬਕਾ ਪ੍ਰਧਾਨ, ਬਿਕਰਮਜੀਤ ਸਿੰਘ ਸੁਖੀਜਾ, ਮਨਜੀਤ ਸਿੰਘ ਸੱਤਾ ਟਰਾਂਸਪੋਰਟਰ, ਯਸ਼ਪਾਲ ਗੁਪਤਾ, ਡਾ. ਸੁਰਿੰਦਰ ਭੱਟੀ, ਟਿੰਪੀ ਕੁਮਰਾ, ਤਰਲੋਕ ਸਿੰਘ ਰੂਪਰਾ, ਬੰਟੀ ਬੱਠਲਾ, ਡਾਇਰੈਕਟਰ ਮਨਜੀਤ ਸਿੰਘ, ਹਰਜਿੰਦਰ ਸਿੰਘ ਜਿੰਦੀ ਰੂਪਰਾ, ਸੁਰਿੰਦਰ ਬੱਬੂ, ਸੁਖਪਾਲ ਸਿੰਘ ਦੇਵਗੁਣ, ਕੁਲਬੀਰ ਸਿੰਘ ਧੰਜੂ, ਜਸਵਿੰਦਰ ਸਿੰਘ ਪੋਪਲੀ, ਜਸਵੀਰ ਸਿੰਘ ਸਿੰਧੜ, ਗੁਰਦੀਪ ਸਿੰਘ ਗਰੇਵਾਲ, ਸੁਰਿੰਦਰ ਸਿੰਘ ਕਾਲਾ, ਅਜੀਤ ਸਿੰਘ ਝੀਤਾ, ਜਸਪ੍ਰੀਤ ਸਿੰਘ ਜੱਸੀ, ਸੁਖਦੀਪ ਸਿੰਘ ਟੁਰਨਾ, ਕੁਲਦੀਪ ਸਿੰਘ ਦੀਦ, ਮਨਪ੍ਰੀਤ ਸਿੰਘ ਦੀਪਕ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |