ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਨਕੋਦਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 04-11-2025
ਨਕੋਦਰ, 3 ਨਵੰਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਨਾਲ ਸਜਾਈ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਕੋਦਰ ਤੋਂ ਆਰੰਭ ਹੋਇਆ | ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਲੰਘਿਆ | ਨਗਰ ਨਿਵਾਸੀਆਂ ਵਲੋਂ ਵੱਖਰੀਆਂ-ਵੱਖਰੀਆਂ ਥਾਵਾਂ 'ਤੇ ਸੰਗਤਾਂ ਲਈ ਲੰਗਰ ਲਗਾਏ ਹੋਏ ਸੀ | ਨਗਰ ਕੀਰਤਨ 'ਚ ਨਗਾਰਾ, ਗਤਕਾ ਅਤੇ ਬੈਂਡ ਪਾਰਟੀਆਂ ਨੇ ਆਪਣੇ-ਆਪਣੇ ਜੌਹਰ ਵਿਖਾਏ | ਇਸ ਮੌਕੇ ਸੰਗਤਾਂ ਦੇ ਦਰਸ਼ਨ ਕਰਨ ਲਈ ਵਿਧਾਇਕਾ ਇੰਦਰਜੀਤ ਕੌਰ ਮਾਨ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਕੇਵਲ ਸਿੰਘ ਤੱਖਰ ਸਾਬਕਾ ਪ੍ਰਧਾਨ ਨਗਰ ਕੌਂਸਲ ਨਕੋਦਰ ਸਮੇਤ ਅਨੇਕ ਸਮਾਜਿਕ, ਰਾਜਨੀਤਿਕ ਆਗੂ ਪਹੁੰਚੇ ਤੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਕੋਦਰ ਪ੍ਰਬੰਧਕ ਕਮੇਟੀ ਨੇ ਨਗਰ ਕੀਰਤਨ 'ਚ ਸ਼ਾਮਿਲ ਹੋਣ ਵਾਲੀ ਸਾਰੀ ਸੰਗਤ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਧਾਮੀ ਦੀ ਇਤਿਹਾਸਕ ਜਿੱਤ 'ਤੇ ਜਥੇਦਾਰ ਕਾਹਲੋਂ ਅਤੇ ਹੋਰਨਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਨੂੰ ਟ੍ਰੈਫ਼ਿਕ ਕੰਟਰੋਲ ਕਰਨ ਦੀ ਮੰਗ
Ad Position 24
No active advertisement