17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਲੋਕ ਤਰਨ ਤਾਰਨ 'ਚ ਅਕਾਲੀ ਦਲ ਨੂੰ ਜਿਤਾਉਣ ਲਈ ਤਿਆਰ ਬੈਠੇ-ਜਗਜੋਤ ਆਹਲੂਵਾਲੀਆ

Ad Position 21
No active advertisement
ਅਜੀਤ ਡੈਸਕ 04-11-2025
ਸ਼ਾਹਕੋਟ, 3 ਨਵੰਬਰ (ਦਲਜੀਤ ਸਿੰਘ ਸਚਦੇਵਾ)- ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ ਹੈ ਤੇ ਹੁਣ ਸੂਬੇ ਦੇ ਲੋਕ ਮੁੜ ਅਕਾਲੀ ਦਲ ਵਲੋਂ ਕੀਤੇ ਗਏ ਕੰਮਾਂ ਨੂੰ ਯਾਦ ਕਰ ਰਹੇ ਹਨ, ਇਸ ਲਈ ਤਰਨ ਤਾਰਨ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋਵੇਗੀ | ਇਹ ਪ੍ਰਗਟਾਵਾ ਸ਼ਾਹਕੋਟ ਹਲਕੇ ਦੇ ਸੀਨੀਅਰ ਅਕਾਲੀ ਆਗੂ ਜਗਜੋਤ ਸਿੰਘ ਆਹਲੂਵਾਲੀਆ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਤਰਨ ਤਾਰਨ ਦੀ ਜ਼ਿਮਨੀ ਚੋਣ ਸਿਰਫ਼ ਇਕ ਸੀਟ ਦੀ ਲੜਾਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਮੌਜੂਦਾ ਸਰਕਾਰ ਪ੍ਰਤੀ ਰੋਸ ਦਾ ਪ੍ਰਗਟਾਵਾ ਹੈ | ਉਨ੍ਹਾਂ ਕਿਹਾ ਕਿ ਜਿਸ ਬਦਲਾਅ ਦੀ ਉਮੀਦ ਲੈ ਕੇ ਲੋਕਾਂ ਨੇ 'ਆਪ' ਨੂੰ ਸੱਤਾ ਸੌਂਪੀ ਸੀ, ਉਹ ਸਭ ਧਰੀਆਂ-ਧਰਾਈਆਂ ਰਹਿ ਗਈਆਂ ਹਨ | ਅੱਜ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ ਤੇ ਵਿਕਾਸ ਕਾਰਜ ਵੀ ਠੱਪ ਪਏ ਹਨ | ਲੋਕ ਹੁਣ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਨੂੰ ਜਿਤਾਉਣ ਲਈ ਤਿਆਰ ਹਨ | ਅਕਾਲੀ ਦਲ ਹੀ ਪੰਥਕ ਮੁੱਦਿਆਂ ਤੇ ਪੰਜਾਬ ਦੇ ਹਿੱਤਾਂ ਦਾ ਸੱਚਾ ਪਹਿਰੇਦਾਰ ਹੈ | ਸਵ: ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਵਲੋਂ ਹੀ ਸੂਬੇ ਵਿਚ ਸਾਰੀਆਂ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ | ਅਕਾਲੀ ਦਲ ਦੇ ਉਮੀਦਵਾਰ ਨੂੰ ਮਿਲ ਰਿਹੈ ਭਰਵੇਂ ਹੁੰਗਾਰੇ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਤਰਨ ਤਾਰਨ ਦੇ ਲੋਕ ਅਕਾਲੀ ਦਲ ਨਾਲ ਡਟ ਕੇ ਖੜ੍ਹੇ ਹਨ |
Ad Position 22
No active advertisement
ਪਿਛਲੀ ਖ਼ਬਰ ਬਰਤਾਨੀਆਂ ਦੇ ਸਭ ਤੋਂ ਅਮੀਰ ਵਿਅਕਤੀ ਜੀ. ਪੀ. ਹਿੰਦੂਜਾ ਦਾ ਦਿਹਾਂਤ,ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਗੁ: ਸੈਦਰਾਣਾ ਸਾਹਿਬ ਵਿਖੇ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ 20 ਨੂੰ
Ad Position 24