ਸ਼ਾਹਕੋਟ, 21 ਨਵੰਬਰ (ਸੁਖਦੀਪ ਸਿੰਘ)-ਗੁਰੂ ਤੇਗ ਬਹਾਦਰ ਵੈਲਫੇਅਰ ਸੁਸਾਇਟੀ, ਸ਼ਾਹਕੋਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ 22 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮੁਹੱਲਾ ਕਰਤਾਰ ਨਗਰ, ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ | ਸੁਸਾਇਟੀ ਦੇ ਪ੍ਰਧਾਨ ਮਨਮੋਹਣ ਸਿੰਘ ਨੇ ਦੱਸਿਆ ਕਿ ਸ਼ਹੀਦੀ ਪੁਰਬ ਦੇ ਸੰਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ | 22 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 8 ਵਜੇ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਹੋਵੇਗੀ ਅਤੇ ਸ਼ਾਮ 6 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਭਾਈ ਜਤਿੰਦਰ ਸਿੰਘ ਖ਼ਾਲਸਾ ਅਤੇ ਭਾਈ ਸੁਖਦੇਵ ਸਿੰਘ (ਸ਼ਾਹਕੋਟ ਵਾਲੇ) ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਤੋਂ ਇਲਾਵਾ ਬੱਚਿਆਂ ਦਾ ਜੱਥਾ ਲਵਜੋਤ ਸਿੰਘ-ਹਰਜੋਤ ਸਿੰਘ ਨਵਾਂਪਿੰਡ ਦੋਨੇਵਾਲ ਵਾਲੇ ਆਪਣੇ ਢੱਡ ਦੇ ਕਰਤੱਬ ਦਿਖਾਉਣਗੇ |