02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਮਹਿਲਾ ਮੰਡਲ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਚ ਦਿੱਤਾ ਸਹਿਯੋਗ

Ad Position 21
No active advertisement
ਅਜੀਤ ਡੈਸਕ 22-11-2025
ਸ਼ਾਹਕੋਟ, 21 ਨਵੰਬਰ (ਦਲਜੀਤ ਸਿੰਘ ਸਚਦੇਵਾ)-ਸਮਾਜ ਸੇਵਾ ਦੇ ਕਾਰਜਾਂ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੇ ਮਹਿਲਾ ਮੰਡਲ ਸ਼ਾਹਕੋਟ ਵਲੋਂ ਇਕ ਹੋਰ ਸ਼ਲਾਘਾਯੋਗ ਪਹਿਲ ਕੀਤੀ ਗਈ ਹੈ | ਮਹਿਲਾ ਮੰਡਲ ਦੀਆਂ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸ਼ਾਹਕੋਟ ਦੇ ਮਹੱਲਾ ਧੋੜਿਆਂ ਦੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਸਮਾਗਮ ਵਿਚ ਪਹੁੰਚ ਕੇ ਪਰਿਵਾਰ ਨੂੰ ਆਰਥਿਕ ਮਦਦ ਪ੍ਰਦਾਨ ਕੀਤੀ ਹੈ | ਇਸ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਵਿਚ ਸਹਾਇਤਾ ਲਈ 5100 ਦੀ ਨਕਦ ਰਾਸ਼ੀ, ਕੱਪੜੇ 'ਤੇ ਹੋਰ ਜ਼ਰੂਰੀ ਸਾਮਾਨ ਦਿੱਤਾ ਗਿਆ | ਚੇਅਰਪਰਸਨ ਅਮਰਜੀਤ ਕੌਰ ਸਚਦੇਵਾ ਨੇ ਕਿਹਾ ਕਿ ਧੀਆਂ ਦੇ ਵਿਆਹ ਵਿੱਚ ਸਹਿਯੋਗ ਦੇਣਾ ਉਨ੍ਹਾਂ ਲਈ ਪੁੰਨ ਦਾ ਕਾਰਜ ਹੈ ਅਤੇ ਉਹ ਭਵਿੱਖ ਵਿੱਚ ਵੀ ਅਜਿਹੇ ਸੇਵਾ ਦੇ ਕਾਰਜ ਜਾਰੀ ਰੱਖਣਗੇ | ਮਹਿਲਾ ਮੰਡਲ ਸ਼ਾਹਕੋਟ ਦਾ ਇਹ ਕਦਮ ਦੂਜੀਆਂ ਸਮਾਜ ਸੇਵੀ ਸੰਸਥਾਵਾਂ ਲਈ ਵੀ ਪ੍ਰੇਰਨਾ ਸਰੋਤ ਬਣਿਆ ਹੈ | ਇਸ ਮੌਕੇ ਕੁਲਵਿੰਦਰ ਕੌਰ ਸਾਗਰ ਜਨਰਲ ਸਕੱਤਰ, ਰਾਜਵਿੰਦਰ ਕੌਰ ਮੀਡੀਆ ਇੰਚਾਰਜ, ਰੀਟਾ ਸੋਬਤੀ, ਸਰੋਜ ਗੁਪਤਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਡੋਰੀ ਨੇ ਲੋਕ ਦਰਬਾਰ ਲਗਾ ਕੇ ਮੁਸ਼ਕਿਲਾਂ ਕੀਤੀਆਂ ਹੱਲ ਅਗਲੀ ਖ਼ਬਰ ਲਾਡੀ ਸ਼ੇਰੋਵਾਲੀਆ ਨੂੰ ਪ੍ਰਧਾਨ ਬਣਾਏ ਜਾਣ ਦਾ ਲੋਹੀਆਂ ਬਲਾਕ ਦੇ ਕਾਂਗਰਸੀ ਆਗੂਆਂ ਵਲੋਂ ਸਵਾਗਤ
Ad Position 24
No active advertisement