02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੰਡੋਰੀ ਨੇ ਲੋਕ ਦਰਬਾਰ ਲਗਾ ਕੇ ਮੁਸ਼ਕਿਲਾਂ ਕੀਤੀਆਂ ਹੱਲ

Ad Position 21
No active advertisement
ਅਜੀਤ ਡੈਸਕ 22-11-2025
ਮਲਸੀਆਂ, 21 ਨਵੰਬਰ (ਦਲਜੀਤ ਸਿੰਘ ਸਚਦੇਵਾ)-ਆਮ ਆਦਮੀ ਪਾਰਟੀ (ਆਪ) ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਲੋਕਾਂ ਨਾਲ ਆਪਣਾ ਸਿੱਧਾ ਰਾਬਤਾ ਕਾਇਮ ਰੱਖਣ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਅੱਜ ਆਪਣੇ ਗ੍ਰਹਿ ਵਿਖੇ ਖੁੱਲ੍ਹਾ ਦਰਬਾਰ ਲਗਾਇਆ | ਇਸ ਦੌਰਾਨ ਸ਼ਾਹਕੋਟ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਤੋਂ ਪਹੁੰਚੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਉਨ੍ਹਾਂ ਸਾਹਮਣੇ ਰੱਖੀਆਂ, ਜਿਨ੍ਹਾਂ ਨੂੰ ਹਲਕਾ ਇੰਚਾਰਜ ਪੰਡੋਰੀ ਵਲੋਂ ਮੌਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਗੱਲ ਕਰਕੇ ਹੱਲ ਕਰਵਾਇਆ ਗਿਆ | ਮੁੱਖ ਤੌਰ 'ਤੇ ਲੋਕਾਂ ਨੇ ਬਿਜਲੀ, ਪਾਣੀ, ਸੜਕਾਂ, ਬੁਢਾਪਾ ਪੈਨਸ਼ਨ ਤੇ ਸਰਕਾਰੀ ਦਫ਼ਤਰਾਂ ਵਿਚ ਕੰਮਕਾਜ ਨਾਲ ਸਬੰਧਿਤ ਮੁੱਦੇ ਉਠਾਏ | ਪਿੰਦਰ ਪੰਡੋਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਨਾਗਰਿਕ ਨੂੰ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਸ਼ਾਹਕੋਟ ਹਲਕੇ ਦੇ ਸਰਕਾਰੀ ਦਫ਼ਤਰਾਂ ਵਿਚ ਕਿਸੇ ਵੀ ਨਾਗਰਿਕ ਦਾ ਕੋਈ ਜਾਇਜ਼ ਕੰਮ ਬਿਨਾਂ ਵਜ੍ਹਾ ਰੁਕਿਆ ਹੋਇਆ ਹੈ ਜਾਂ ਕਿਸੇ ਅਧਿਕਾਰੀ ਵਲੋਂ ਗੱਲ ਨਹੀਂ ਸੁਣੀ ਜਾ ਰਹੀ ਤਾਂ ਉਹ ਬਿਨਾਂ ਕਿਸੇ ਡਰ ਦੇ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ | ਇਸ ਮੌਕੇ ਪਰਮਿੰਦਰ ਸਿੰਘ ਪੀ.ਏ, ਪਰਬਤਪਾਲ ਸਿੰਘ ਪੀ.ਏ, ਮਨੋਜ ਅਰੋੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਚੇਵਾਲ ਸਕੂਲ ਦੇ ਵਿਦਿਆਰਥੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਤਿਆਰ ਕੀਤਾ ਚਿੱਤਰ ਅਗਲੀ ਖ਼ਬਰ ਮਹਿਲਾ ਮੰਡਲ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਚ ਦਿੱਤਾ ਸਹਿਯੋਗ
Ad Position 24
No active advertisement