ਜਲੰਧਰ, 21 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਅਫ਼ੀਮ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਬਲਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਗੁਰੂ ਨਾਨਕ ਪੁਰਾ, ਬਿਆਸ ਨੂੰ 1 ਮਹੀਨਾ 5 ਦਿਨ ਦੀ ਕੈਦ ਅਤੇ 3 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 16 ਨਵੰਬਰ 2018 ਨੂੰ ਥਾਣਾ ਆਦਮਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |