01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ਕਰਕੇ ਪੀੜਤ ਪਰਿਵਾਰ ਨੇ ਲਗਾਇਆ ਧਰਨਾ

Ad Position 21
No active advertisement
ਅਜੀਤ ਡੈਸਕ 22-11-2025
ਜਲੰਧਰ, 21 ਨਵੰਬਰ (ਐੱਮ. ਐੱਸ. ਲੋਹੀਆ)-ਆਪਣੇ ਪੁੱਤਰ ਅਮਨਦੀਪ ਉਰਫ਼ ਮੱਖਣ (20) ਪੁੱਤਰ ਵਰਿੰਦਰ ਕੁਮਾਰ ਵਾਸੀ ਨਿਊ ਸੁਰਾਜ ਗੰਜ, ਜਲੰਧਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਤਹਿਤ ਐੱਫ਼. ਆਈ. ਆਰ. ਦਰਜ ਕਰ ਲਏ ਜਾਣ, ਪਰ ਥਾਣਾ ਭਾਰਗੋ ਕੈਂਪ ਦੀ ਪੁਲਿਸ ਵਲੋਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕੀਤੇ ਜਾਣ 'ਤੇ ਆਪਣਾ ਰੋਸ ਪ੍ਰਗਟਾਉਣ ਲਈ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਭਾਰਗੋ ਕੈਂਪ ਅੱਡੇ ਵਿਖੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਜਦੋਂ ਆਵਾਜਾਈ ਪ੍ਰਭਾਵਿਤ ਹੋਣ ਲੱਗੀ, ਤਾਂ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਪੀੜਤਾਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ, ਕਰੀਬ ਡੇਢ ਘੰਟਾ ਪ੍ਰਦਰਸ਼ਨ ਕਰਨ ਤੋਂ ਬਾਅਦ ਪੀੜਤਾਂ ਨੇ ਪ੍ਰਦਰਸ਼ਨ ਸਮਾਪਤ ਕਰ ਕੀਤਾ | ਮਿ੍ਤਕ ਦੀ ਮਾਂ ਅੰਜਲੀ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ 24 ਘੰਟੇ ਦੇ ਅੰਦਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲੈਣਗੇ | ਉਨ੍ਹਾਂ ਕਿਹਾ ਕਿ ਇਸ ਲਈ ਧਰਨਾ ਸਮਾਪਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਫਿਰ ਵੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕੀਤਾ, ਤਾਂ ਉਹ ਵੱਡੇ ਪੱਧਰ 'ਤੇ ਪ੍ਰਦਰਸ਼ਨ ਕਰਨਗੇ | ਵਰਨਣਯੋਗ ਹੈ ਕਿ ਮੰਗੇਤਰ, ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕੌਂਸਲਰ ਪਤੀ ਵਲੋਂ ਰਿਸ਼ਤਾ ਤੋੜਨ ਦਾ ਦਬਾਅ ਬਣਾਏ ਜਾਣ ਕਰਕੇ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਚੱਲ ਰਹੇ ਅਮਨਦੀਪ ਉਰਫ਼ ਮੱਖਣ (20) ਪੁੱਤਰ ਵਰਿੰਦਰ ਕੁਮਾਰ ਵਾਸੀ ਨਿਊ ਸੁਰਾਜ ਗੰਜ, ਜਲੰਧਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਤਹਿਤ ਥਾਣਾ ਭਾਰਗੋ ਕੈਂਪ ਦੀ ਪੁਲਿਸ ਵਲੋਂ ਮਿ੍ਤਕ ਦੀ ਮਾਂ ਅੰਜਲੀ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਮੰਗੇਤਰ ਕਸ਼ਿਸ਼ ਵਾਸੀ ਬਸਤੀ ਸ਼ੇਖ, ਜਲੰਧਰ, ਉਸ ਦੇ ਪਿਤਾ ਹੈਪੀ, ਮਾਂ ਰੇਖਾ, ਨਾਨੀ ਅਤੇ ਕੌਂਸਲਰ ਪਤੀ ਸੁਦੇਸ਼ ਭਗਤ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਭਰੋਸਾ ਵਧਿਆ-ਚੋਪੜਾ ਅਗਲੀ ਖ਼ਬਰ ਅਦਿੱਤਿਆ ਭਟਾਰਾ ਨੇ ਲਗਾਈ ਪੇਸ਼ਗੀ ਜ਼ਮਾਨਤ ਦੀ ਅਰਜ਼ੀ
Ad Position 24
No active advertisement