01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

130 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-11-2025
ਜਲੰਧਰ, 21 ਨਵੰਬਰ (ਐੱਮ. ਐੱਸ. ਲੋਹੀਆ)-ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਵੱਖ-ਵੱਖ ਕਾਰਵਾਈਆਂ ਦੌਰਾਨ 130 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਇਕ ਮੋਟਰਸਾਈਕਲ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਵਿਸ਼ਾਲ ਉਰਫ਼ ਸੋਰਵ ਪੁੱਤਰ ਸੈਮੀਅਲ ਵਾਸੀ ਸਰਾਏ ਖ਼ਾਸ, ਕਰਤਾਰਪੁਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਤਲਵੰਡੀ ਬੂਟੀਆਂ, ਸ਼ਾਹਕੋਟ ਵਜੋਂ ਦੱਸੀ ਗਈ ਹੈ | ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ 'ਤੇ ਕੀਤੀ ਗਈ ਕਾਰਵਾਈ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਜਾਂਚ ਸਰਬਜੀਤ ਰਾਏ ਨੇ ਦੱਸਿਆ ਕਿ ਡੀ.ਐੱਸ.ਪੀ. ਜਾਂਚ ਇੰਦਰਜੀਤ ਸਿੰਘ ਸੈਣੀ ਅਤੇ ਸੀ.ਆਈ.ਏ. ਸਟਾਫ਼ ਮੁਖੀ ਪੁਸ਼ਪ ਬਾਲੀ ਦੀ ਅਗਵਾਈ ਹੇਠ ਏ.ਐੱਸ.ਆਈ. ਮਨਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਬਿੱਧੀਪੁਰ ਦੇ ਖੇਤਰ 'ਚ ਕਾਰਵਾਈ ਕਰਦੇ ਹੋਏ ਐਕਟਿਵਾ 'ਤੇ ਜਾ ਰਹੇ ਵਿਸ਼ਾਲ ਉਰਫ਼ ਸੋਰਵ ਦੇ ਕਬਜ਼ੇ 'ਚੋਂ 60 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ.ਪੀ. ਰਾਏ ਨੇ ਦੱਸਿਆ ਕਿ ਇਸੇ ਤਰ੍ਹਾਂ ਮਹਿਲਾ ਏ.ਐੱਸ.ਆਈ. ਮਨਜੀਤ ਰਾਣੀ ਦੀ ਪੁਲਿਸ ਪਾਰਟੀ ਨੇ ਆਦਮਪੁਰ ਦੇ ਖੇਤਰ 'ਚ ਪੁਲੀ ਰੈੱਸਟ ਹਾਊਸ ਨੇੜੇ ਕੀਤੀ ਕਾਰਵਾਈ ਦੌਰਾਨ ਮੋਟਰਸਾਈਕਲ 'ਤੇ ਜਾ ਰਹੇ ਗੁਰਪ੍ਰੀਤ ਸਿੰਘ ਦੇ ਕਬਜ਼ੇ 'ਚੋਂ 70 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਮੁਲਜ਼ਮਾਂ ਤੋਂ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੁਨੈਕਸ਼ਨਾਂ ਸੰਬੰਧੀ ਸਰਕਾਰ ਦੇ ਫੈਸਲੇ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ-ਨਿਤਿਨ ਕੋਹਲੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਭਰੋਸਾ ਵਧਿਆ-ਚੋਪੜਾ
Ad Position 24
No active advertisement