ਜਲੰਧਰ, 22 ਨਵੰਬਰ (ਹਰਵਿੰਦਰ ਸਿੰਘ ਫੁੱਲ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਨੂੰ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚÏਕ ਵਿਖੇ ਪਹੁੰਚਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ 'ਗਾਰਡ ਆਫ਼ ਆਨਰ' ਦਿੱਤਾ ਗਿਆ ¢ ਸ਼ੁੱਕਰਵਾਰ ਦੇਰ ਰਾਤ ਨੂੰ ਜ਼ਿਲੇ੍ਹ ਵਿਚ ਪ੍ਰਵੇਸ਼ ਹੋਣ ਵਾਲਾ ਇਹ ਪਵਿੱਤਰ ਨਗਰ ਕੀਰਤਨ ਸਨਿਚਰਵਾਰ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਤੋਂ ਆਪਣੇ ਅਗਲੇ ਪੜਾਅ ਲਈ ਮੁੜ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ ¢ ਨਗਰ ਕੀਰਤਨ ਗੁਰਦੁਆਰਾ ਡੇਰਾ ਸੰਤਗੜ੍ਹ ਵਿਖੇ ਅਰਦਾਸ ਕਰਨ ਉਪਰੰਤ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਪਹੰੁਚਿਆ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਪੁਲਿਸ ਦੀ ਇਕ ਟੁਕੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਾਰਡ ਆਫ਼ ਆਨਰ ਦਿੱਤਾ | ਨਗਰ ਕੀਰਤਨ 'ਚ ਵੱਖ-ਵੱਖ ਸ਼ਖ਼ਸੀਅਤਾਂ, ਜਿਨ੍ਹਾਂ 'ਚ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਆਂ ਤੋਂ ਇਲਾਵਾ ਕੈਬਨਿਟ ਮੰਤਰੀ ਮਹਿੰਦਰ ਭਗਤ, ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕÏਰ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੁੰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ¢ ਇਸ ਮÏਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ ¢ ਉਨ੍ਹਾਂ ਕਿਹਾ ਕਿ ਇਹ ਸਮਾਗਮ ਕਰਵਾਉਣ ਦਾ ਉਦੇਸ਼ ਗੁਰੂ ਸਾਹਿਬ ਜੀ ਦੇ ਸ਼ਾਂਤੀ ਅਤੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਦੇ ਸਦੀਵੀ ਸੰਦੇਸ਼ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਫੈਲਾਉਣਾ ਹੈ¢ ਦੀਪਕ ਬਾਲੀ ਨੇ ਦੱਸਿਆ ਕਿ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਬੁੱਢਾ ਦਲ ਛਾਉਣੀ ਨੇੜੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਦੀ ਆਰੰਭਤਾ ਹੋਵੇਗੀ¢
ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਗੁਰੂ ਸਾਹਿਬ ਦੇ ਜੀਵਨ ਤੇ ਫ਼ਲਸਫ਼ੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ¢ ਇਸੇ ਦਿਨ ਮੁੱਖ ਪੰਡਾਲ ਬਾਬਾ ਬੁੱਢਾ ਦਲ ਛਾਉਣੀ ਵਿਖੇ ਸੂਬਾ ਸਰਕਾਰ ਵਲੋਂ ਸਰਬ ਧਰਮ ਸੰਮੇਲਨ ਕਰਵਾਇਆ ਜਾਵੇਗਾ ¢ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ¢ ਇਸ ਮÏਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੂਰੀ ਮਰਿਆਦਾ ਨਾਲ ਨਗਰ ਕੀਰਤਨ ਵਿਚ ਸ਼ਿਰਕਤ ਕਰਨ ਲਈ ਸੰਗਤ ਦਾ ਧੰਨਵਾਦ ਕੀਤਾ¢ ਇਸੇ ਤਰ੍ਹਾਂ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕÏਰ ਵਲੋਂ ਮਕਸੂਦਾਂ ਚÏਕ ਵਿਖੇ ਪਹੁੰਚਣ 'ਤੇ ਨਗਰ ਕੀਰਤਨ ਵਿਚ ਸ਼ਿਰਕਤ ਕੀਤੀ ਗਈ ਉਪਰੰਤ ਨਗਰ ਕੀਰਤਨ ਰਾਤ ਦੇ ਠਹਿਰਾਓ ਲਈ ਵਰਕਸ਼ਾਪ ਚÏਕ ਤੋਂ ਕਪੂਰਥਲਾ ਚÏਕ ਤੋਂ ਹੁੰਦਾ ਹੋਇਆ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਪਹੁੰਚਿਆ¢ ਨਗਰ ਕੀਰਤਨ ਬੀ.ਐਮ.ਸੀ. ਚੌਕ, ਲਾਡੋਵਾਲੀ ਰੋਡ, ਬੀ.ਐੱਸ.ਐਫ ਚੌਕ, ਪੀ.ਏ.ਪੀ. ਚੌਕ ਰਾਮਾ ਮੰਡੀ ਤੋਂ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ | ਇਸ ਮੌਕੇ ਗੁਰਬਖ਼ਸ਼ ਸਿੰਘ ਜੁਨੇਜਾ, ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਟੋਨੀ, ਹਰਪ੍ਰੀਤ ਸਿੰਘ ਅੰਮਿ੍ਤ ਕੰਪਿਊਟਰ, ਹਰਪਾਲ ਸਿੰਘ ਚੱਢਾ, ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿੱਟੀ, ਰਣਜੀਤ ਸਿੰਘ ਗੋਲਡੀ, ਹਰਜਿੰਦਰ ਸਿੰਘ ਜਿੰਦਾ, ਬਲਦੇਵ ਸਿੰਘ, ਜਤਿੰਦਰਪਾਲ ਸਿੰਘ ਮਝੈਲ, ਜੋਗਿੰਦਰ ਸਿੰਘ ਲਾਇਲਪੁਰੀ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਜਲੰਧਰ 'ਚ ਭਰਵਾਂ ਸਵਾਗਤ
ਅਜੀਤ ਡੈਸਕ
23-11-2025