16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰੂ ਅਮਰਦਾਸ ਪਬਲਿਕ ਸਕੂਲ ਦੇ ਜੂਨੀਅਰ ਵਿੰਗ ਵਿਖੇ ਖੇਡ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਜਲੰਧਰ, 22 ਨਵੰਬਰ (ਹਰਵਿੰਦਰ ਸਿੰਘ ਫੁੱਲ)-ਮਹਿੰਦਰਜੀਤ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਸੁਚੱਜੀ ਨਿਗਰਾਨੀ ਹੇਠ ਚੱਲ ਰਹੇ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਜੂਨੀਅਰ ਵਿੰਗ ਵਿਖੇ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਕਮੇਟੀ ਮੈਂਬਰਾਂ ਨਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਵਾਈਸ ਪਿ੍ੰਸੀਪਲ ਜੈਸਮੀਨ ਕÏਰ ਨੇ ਮੁੱਖ ਮਹਿਮਾਨ ਸਮੇਤ ਆਏ ਹੋਏ ਸਮੂਹ ਮਹਿਮਾਨਾਂ ਨੂੰ ਜੀ ਆਇਆਂ ਕਿਹਾ ¢ ਖੇਡਾਂ ਦਾ ਆਗਾਜ਼ ਰੰਗ ਬਿਰੰਗੇ ਗ਼ੁਬਾਰਿਆਂ ਨੂੰ ਹਵਾ ਵਿਚ ਉਡਾ ਕੇ ਕੀਤਾ ਗਿਆ¢ ਇਨ੍ਹਾਂ ਖੇਡਾਂ ਵਿਚ ਪ੍ਰੀ-ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ ਹੈ¢ ਜਿਸ ਵਿਚ ਡਰਾਪ ਦਾ ਬਾਲ, ਹੂਲਾ- ਹੂ- ਰੇਸ, ਰੈਡੀ- ਟੂ -ਸਕੂਲ, ਬੈਲੂਨ ਰੇਸ, ਸੈਕ-ਰੇਸ ਅਤੇ ਕੋਨ-ਰੇਸ ਤੋਂ ਇਲਾਵਾ ਪੰਜਾਬੀ ਲੋਕ ਨਾਚ ਭੰਗੜਾ ਵੀ ਖਿੱਚ ਦਾ ਕੇਂਦਰ ਰਿਹਾ ¢ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਇਨਾਮ ਤਕਸੀਮ ਕੀਤੇ ¢
ਪ੍ਰੋਗਰਾਮ ਦੇ ਆਿਖ਼ਰ ਵਿਚ ਪਿ੍ੰਸੀਪਲ ਡਾ. ਅਪਰਣਾ ਮਹਿਤਾ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਸਾਰੇ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ¢ ਇਸ ਮÏਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ, ਜੁਗਿੰਦਰ ਸਿੰਘ ਗੁੰਬਰ, ਕੁਲ ਤਾਰਨ ਸਿੰਘ ਅਨੰਦ, ਐੱਚ.ਐੱਸ.ਭਸੀਨ, ਤੇਜਦੀਪ ਸਿੰਘ ਸੇਠੀ ਅਤੇ ਗਗਨਦੀਪ ਸਿੰਘ ਸੇਠੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਅੱਜ ਤੋਂ 25 ਤੱਕ ਅਨੰਦਪੁਰ ਸਾਹਿਬ ਪਹੁੰਚਣ ਲਈ ਮੁਫ਼ਤ ਬੱਸ ਸੇਵਾ ਦੀ ਸਹੂਲਤ ਦੇਵੇਗੀ ਅਗਲੀ ਖ਼ਬਰ ਪੰਜਾਬ ਸਕੂਲ ਖੇਡਾਂ ਦੇ ਹਾਕੀ ਮੁਕਾਬਲੇ 'ਚੋਂ ਜਲੰਧਰ ਨੇ ਤੀਜਾ ਸਥਾਨ ਹਾਸਿਲ ਕੀਤਾ
Ad Position 24