ਆਦਮਪੁਰ, 22 ਨਵੰਬਰ (ਰਮਨ ਦਵੇਸਰ)-ਆਦਮਪੁਰ ਦੇ ਐਮ. ਈ .ਐਸ. ਸੜਕ ਤੋ ਜਸ ਬਿਜਲੀ ਦੀ ਦੁਕਾਨ ਤੱਕ ਲੰਬੇ ਸਮੇਂ ਤੋਂ ਅਧੂਰੀ ਪਈ ਹੋਈ ਸੜਕ ਦਾ ਕੰਮ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਾਬਕਾ ਨਗਰ ਕੌਂਸਲ ਪ੍ਰਧਾਨ ਪਵਿੰਤਰ ਸਿੰਘ ਨੇ ਦੱਸਿਆ ਕਿ ਇਹ ਸੜਕ ਕਾਫੀ ਸਮੇਂ ਤੋਂ ਰੁਕੀ ਹੋਈ ਸੀ ਅਤੇ ਇਸ ਦਾ ਕੰਮ ਲੰਬੇ ਸਮੇਂ ਤੋਂ ਅਧੂਰਾ ਸੀ | ਉਨ੍ਹਾਂ ਨੇ ਦੱਸਿਆ ਕਿ ਇਥੇ ਪੈਣ ਵਾਲਾ ਸੀਵਰੇਜ ਦਾ ਕੰਮ ਵੀ ਅਧੂਰਾ ਸੀ | ਉਨ੍ਹਾਂ ਨੇ ਵਾਯੂ ਸੈਨਾ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੀ ਮਦਦ ਨਾਲ ਸੜਕ ਦਾ ਨਿਰਮਾਣ ਪੂਰਾ ਹੋਇਆ | ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਅਮਰੀਕ ਸਿੰਘ, ਕੌਂਸਲਰ ਵਿਕਰਮ ਬਧਨ, ਆਪ ਆਗੂ ਅਸ਼ਵਨੀ ਕਰਵਲ, ਗੁਰਧਿਆਨ ਸਿੰਘ ਰਾਜੂ, ਗੁਰਮੀਤ ਸਿੰਘ ਕਿੰਟੂ ਅਤੇ ਹੋਰ ਹਾਜ਼ਰ ਸਨ |