ਜਲੰਧਰ, 22 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸੁਆਮੀ ਸੰਤ ਦਾਸ ਪਬਲਿਕ ਸਕੂਲ ਜਲੰਧਰ ਵਿਖੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ¢ ਸਕੂਲ ਪ੍ਰਬੰਧਕਾਂ ਨੇ ਦੱਸਿਆ ਸਮਾਗਮ ਦੌਰਾਨ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਨੂੰ ਬਾਖੂਬੀ ਉਭਾਰਿਆ¢ ਬੱਚਿਆਂ ਵਲੋਂ ਕਵਿਤਾ ਉਚਾਰਨ, ਸ਼ਬਦ ਗਾਇਨ ਤੇ ਕੁਇਜ਼ ਮੁਕਾਬਲੇ ਕਰਵਾਏ ਗਏ¢ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਗਤਕੇਬਾਜ਼ੀ ਦੇ ਜÏਹਰ ਦਿਖਾਏ ¢ ਪਿ੍ੰਸੀਪਲ ਡਾ. ਸੋਨੀਆ ਮਾਗੋ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਤੋਂ ਪ੍ਰੇਰਨਾ ਲੈਂਦਿਆਂ ਸੱਚ ਦੇ ਮਾਰਗ ਦੇ ਪਾਂਧੀ ਬਣ ਕੇ ਉਚੇ ਸੁੱਚੇ ਆਚਰਨ ਵਾਲੇ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ¢