16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

8ਵੀਂ ਨੈਸ਼ਨਲ ਕੈਡੇਟ ਤਾਈਕਵਾਂਡੋ ਚੈਂਪੀਅਨਸ਼ਿਪ ਜਲੰਧਰ ਵਿਖੇ ਸ਼ੁਰੂ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਜਲੰਧਰ, 22 ਨਵੰਬਰ (ਡਾ.ਜਤਿੰਦਰ ਸਾਬੀ)-ਪੰਜਾਬ ਤਾਈਕਵਾਂਡੋ ਐਸੋਸੀਏਸ਼ਨ ਵਲੋ ਤਾਈਕਵਾਂਡੋ ਫੈੱਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ 8ਵੀਂ ਨੈਸ਼ਨਲ ਕੈਡੇਟ ਤਾਈਕਵਾਂਡੋ ਚੈਂਪੀਅਨਸ਼ਿਪ ਦਾ ਪੀ.ਏ.ਪੀ. ਇੰਡੋਰ ਸਟੇਡੀਅਮ ਜਲੰਧਰ 'ਚ ਰਸਮੀ ਉਦਘਾਟਨ ਮੁੱਖ ਮਹਿਮਾਨ ਸ੍ਰੀ ਅਰਪਿਤ ਸ਼ੁਕਲਾ ਡੀ.ਜੀ.ਪੀ (ਲਾਅ ਐਂਡ ਆਰਡਰ) ਪੰਜਾਬ ਅਤੇ ਪ੍ਰਧਾਨ, ਪੰਜਾਬ ਤਾਈਕਵਾਂਡੋ ਐਸੋਸੀਏਸ਼ਨ ਨੇ ਕੀਤਾ | ਉਨ੍ਹਾਂ ਦੇ ਨਾਲ ਐਲ.ਆਰ. ਨਈਅਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਸਰਕਾਰ ਦੇ ਚੇਅਰਮੈਨ ਚੰਦਨ ਗਰੇਵਾਲ ਵੀ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ | ਤਾਈਕਵਾਂਡੋ ਫੈੱਡਰੇਸ਼ਨ ਆਫ਼ ਇੰਡੀਆ ਦੇ ਖਜ਼ਾਨਚੀ ਅਤੇ ਇਸ ਚੈਂਪੀਅਨਸ਼ਿਪ ਦੇ ਆਬਜ਼ਰਵਰ ਜਸਬੀਰ ਸਿੰਘ ਗਿੱਲ ਵੀ ਹਾਜ਼ਰ ਹੋਏ | ਇਸ ਰਾਸ਼ਟਰੀ ਮੁਕਾਬਲੇ ਵਿੱਚ ਦੇਸ਼ ਦੇ 30 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਲਗਭਗ 700 ਤਾਈਕਵਾਂਡੋ ਖਿਡਾਰੀ ਭਾਗ ਲੈ ਰਹੇ ਹਨ | ਪੰਜਾਬ ਤਾਈਕਵਾਂਡੋ ਐਸੋਸੀਏਸ਼ਨ ਦੇ ਸਕੱਤਰ ਅਤੇ ਆਰਗੇਨਾਈਜ਼ਿੰਗ ਕਮੇਟੀ ਦੇ ਸਕੱਤਰ ਸ਼ਿਵ ਪ੍ਰਕਾਸ਼ ਸ਼ੁਕਲਾ ਨੇ ਆਏ ਮਹਿਮਾਨਾਂ, ਅਧਿਕਾਰੀਆਂ, ਕੋਚਾਂ ਅਤੇ ਖਿਡਾਰੀਆਂ ਦਾ ਤਹਿ ਦਿਲੋਂ ਸਵਾਗਤ ਕੀਤਾ¢ ਮੁੱਖ ਮਹਿਮਾਨ ਸ੍ਰੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਖਿਡਾਰੀਆਂ ਦੇ ਰਹਿਣ, ਖਾਣ-ਪੀਣ, ਟਿਕਾਣੇ ਅਤੇ ਖੇਡ-ਸਬੰਧੀ ਸਮੂਹ ਪ੍ਰਬੰਧ ਐਸੋਸੀਏਸ਼ਨ ਵੱਲੋਂ ਬਹੁਤ ਹੀ ਸੁਚਾਰੂ ਢੰਗ ਨਾਲ ਕੀਤੇ ਗਏ ਹਨ, ਤਾਂ ਜੋ ਕਿਸੇ ਵੀ ਖਿਡਾਰੀ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਨਾ ਆਵੇ | ਅੰਤਰਰਾਸ਼ਟਰੀ ਤਾਈਕਵਾਂਡੋ ਖਿਡਾਰੀ ਸ਼ਿਵ ਕੁਮਾਰ ਨੇ ਖਿਡਾਰੀਆਂ ਨੂੰ ਉਨ੍ਹਾਂ ਦੇ ਭਵਿੱਖ ਅਤੇ ਬਿਹਤਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ¢ ਮੰਚ ਦਾ ਸੰਚਾਲਨ ਅਤੇ ਪ੍ਰਬੰਧ ਨਿਖਿਲ ਹੰਸ, ਪ੍ਰੈਸ ਸਕੱਤਰ - ਪੰਜਾਬ ਤਾਈਕਵਾਂਡੋ ਐਸੋਸੀਏਸ਼ਨ ਵੱਲੋਂ ਕੀਤਾ | ਇਸ ਮÏਕੇ ਹਰਮੀਤ ਸਿੰਘ (ਆਫ਼ਿਸ ਸਕੱਤਰ, ਪੰਜਾਬ ਤਾਈਕਵਾਂਡੋ ਐਸੋਸੀਏਸ਼ਨ), ਹਰਪ੍ਰੀਤ ਸਿੰਘ, ਅਸ਼ਵਨੀ ਕੁਮਾਰ, ਰਾਕੇਸ਼ ਕੁਮਾਰ, ਵਿਸ਼ਾਲ ਸ਼ਰਮਾ, ਐਡਵੋਕੇਟ ਕਰਣ ਠਾਕੁਰ (ਖਜਾਨਚੀ, ਪੰਜਾਬ ਤਾਈਕਵਾਂਡੋ ਐਸੋਸੀਏਸ਼ਨ) ਸਮੇਤ ਖਿਡਾਰੀ ਤੇ ਅਧਿਕਾਰੀ ਵਿਅਕਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵਾਂ ਪਿੰਡ ਦੋਨੇਵਾਲ ਦੇ ਛਿੰਝ ਮੇਲੇ ਮੌਕੇ ਸ਼ਾਹਕੋਟ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਸੈਮੀਨਾਰ 24 ਨੂੰ ਅਗਲੀ ਖ਼ਬਰ ਬਸਤੀ ਦਾਨਿਸ਼ਮੰਦਾਂ 'ਚ ਸਮੱਸਿਆਵਾਂ ਹੱਲ ਕਰਨ ਲਈ ਮੇਅਰ ਨੂੰ ਦਿੱਤਾ ਮੰਗ ਪੱਤਰ
Ad Position 24