11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸ਼ਾਹਕੋਟ ਵਿਖੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 24-11-2025
ਸ਼ਾਹਕੋਟ, 23 ਨਵੰਬਰ (ਸੁਖਦੀਪ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਵੈਲਫੇਅਰ ਸੁਸਾਇਟੀ (ਰਜਿ.) ਸ਼ਾਹਕੋਟ ਵਲੋਂ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮੁਹੱਲਾ ਕਰਤਾਰ ਨਗਰ ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ-ਭਾਵਨਾ ਨਾਲ ਮਨਾਇਆ | ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਸ਼ਾਮ ਸਮੇਂ ਭੋਗ ਪਾਏ ਗਏ, ਉਪਰੰਤ ਖੁੱਲ੍ਹੇ ਪੰਡਾਲ 'ਚ ਦੀਵਾਨ ਸਜਾਏ ਗਏ | ਸ੍ਰੀ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਸੁਖਦੇਵ ਸਿੰਘ (ਸ਼ਾਹਕੋਟ ਵਾਲੇ) ਦੇ ਜਥੇ ਅਤੇ ਸੰਤ ਬਾਬਾ ਜਤਿੰਦਰ ਸਿੰਘ ਖ਼ਾਲਸਾ ਢੱਡਿਆਂ ਵਾਲੇ ਵਲੋਂ ਸੰਗਤਾਂ ਨੂੰ ਹਰੀ ਜਸ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਤੋਂ ਇਲਾਵਾ ਬੱਚਿਆਂ ਦਾ ਜਥਾ ਲਵਜੋਤ ਸਿੰਘ-ਹਰਜੋਤ ਸਿੰਘ ਨਵਾਂਪਿੰਡ ਦੋਨੇਵਾਲ ਵਾਲੇ ਨੇ ਆਪਣੇ ਢੱਡ ਦੇ ਕਰਤੱਬ ਦਿਖਾਏ | ਸਮਾਗਮ ਦੌਰਾਨ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਨਗਰ ਪੰਚਾਇਤ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਪੰਜਾਬ ਇੰਫੋਟੈਕ ਦੇ ਡਾਇਰੈਕਟਰ ਬੀਬੀ ਰਣਜੀਤ ਕੌਰ ਕਾਕੜ ਕਲਾਂ, ਬੈਕਫਿੰਕੋ ਪੰਜਾਬ ਦੇ ਵਾਇਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਕੋਹਾੜ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਸਟੇਜ ਦੀ ਕਾਰਵਾਈ ਪਰਮਜੀਤ ਸਿੰਘ ਖ਼ਾਲਸਾ ਵਲੋਂ ਚਲਾਈ ਗਈ | ਸੰਗਤਾਂ ਵਲੋਂ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਵੀ ਕੀਤੀ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ, ਜੋਗਾ ਸਿੰਘ, ਅਵਤਾਰ ਸਿੰਘ, ਰਤਨ ਸਿੰਘ ਰੱਖੜਾ, ਲਕਸ਼ਮਣ ਸਿੰਘ ਰੂਪਰਾ, ਮਨਦੀਪ ਸਿੰਘ ਝੀਤਾ, ਸੁਸਾਇਟੀ ਦੇ ਪ੍ਰਧਾਨ ਮਨਮੋਹਨ ਸਿੰਘ, ਅਰਵਿੰਦਰ ਸਿੰਘ ਰੱਖੜਾ, ਅਮਨਦੀਪ ਸਿੰਘ ਬਾਂਸਲ, ਪਰਮਜੀਤ ਸਿੰਘ ਝੀਤਾ, ਸਰਬਜੀਤ ਸਿੰਘ, ਸੁਖਦੀਪ ਸਿੰਘ, ਬਵਦੀਪ ਸਿੰਘ, ਕਮਲ, ਅੰਮਿ੍ਤ ਕੁਮਾਰ, ਨਵਦੀਪ ਸਿੰਘ ਝੀਤਾ, ਕਰਮਜੀਤ ਸਿੰਘ ਝੀਤਾ, ਹੈੱਡ ਗ੍ਰੰਥੀ ਭਾਈ ਸੁਖਦੇਵ ਸਿੰਘ, ਰੈੱਡ ਰਿਬਨ ਕਲੱਬ ਦੇ ਪ੍ਰਧਾਨ ਰਮਨ ਗੁਪਤਾ, ਚੇਅਰਮੈਨ ਗੁਰਮੁੱਖ ਸਿੰਘ ਕੋਟਲਾ, ਹਰਦੇਵ ਸਿੰਘ ਪੀਟਾ ਸਾਬਕਾ ਐਮ. ਸੀ., ਸੁੱਚਾ ਗਿੱਲ, ਜਸਵਿੰਦਰ ਸਿੰਘ ਪੋਪਲੀ, ਜਸਵੀਰ ਸਿੰਘ ਸਿੰਧੜ, ਪਰਮਜੀਤ ਸਿੰਘ ਖ਼ਾਲਸਾ, ਗੁਰਮੁੱਖ ਸਿੰਘ ਬਾਟੂ, ਮਾਸਟਰ ਬਲਜੀਤ ਸਿੰਘ, ਜਸਵਿੰਦਰ ਸਿੰਘ ਮੰਗਾ, ਭਾਈ ਅੰਮਿ੍ਤਪਾਲ ਸਿੰਘ, ਸਰਬਜੀਤ ਸਿੰਘ ਖ਼ਾਲਸਾ, ਜੋਬਨਪ੍ਰੀਤ ਸਿੰਘ, ਅਵਤਾਰ ਸਿੰਘ, ਗੋਪੀ ਸ਼ਾਹਕੋਟੀ, ਰਾਜਾ ਅਰੋੜਾ, ਭਾਈ ਰੇਸ਼ਮ ਸਿੰਘ, ਸੁਰਜੀਤ ਸਿੰਘ, ਪਵਨ ਜੁਨੇਜਾ, ਸ਼ਿਵ ਸ਼ੰਭੂ ਗੁਪਤਾ, ਸੁਰਿੰਦਰ ਬੱਬੂ, ਬੰਟੀ ਵਾਲੀਆ, ਜਸਪ੍ਰੀਤ ਸਿੰਘ ਜੱਸੀ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਲੀਆ ਕਾਲੋਨੀ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਕਾਂਗਰਸ ਨਾਲ ਸੰਬੰਧਿਤ ਪਿੰਡ ਬਾਹੂਪੁਰ ਦੀ ਪੰਚਾਇਤ 'ਆਪ' ਵਿਚ ਸ਼ਾਮਿਲ <br/>
Ad Position 24