ਚੁਗਿੱਟੀ/ ਜੰਡੂ ਸਿੰਘਾ, 23 ਨਵੰਬਰ (ਨਰਿੰਦਰ ਲਾਗੂ)-ਐਤਵਾਰ ਨੂੰ ਤੱਪ ਅਸਥਾਨ ਨਿਰਮਲ ਕੁਟੀਆ ਜੋਹਲਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ | ਇਸ ਮÏਕੇ ਮਗਰਲੇ ਦਿਨਾਂ ਤੋਂ ਚੱਲ ਰਹੀ 351 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ | ਉਸ ਉਪਰੰਤ ਸਜਾਏ ਹੋਏ ਦੀਵਾਨ ਵਿਚ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ | ਇਸ ਮÏਕੇ ਸੰਗਤਾਂ ਨਾਲ ਆਪਣੇ ਰੂਹਾਨੀ ਪ੍ਰਵਚਨਾਂ ਦੀ ਸਾਂਝ ਪਾਉਂਦੇ ਹੋਏ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਦੇਸ਼ ਪ੍ਰਤੀ ਗੰਭੀਰਤਾ ਵਰਤਣ ਨਾਲ ਹੀ ਮਾੜੇ ਕਰਮਾਂ ਤੋਂ ਬਚਿਆ ਜਾ ਸਕਦਾ ਹੈ | ਇਸ ਮÏਕੇ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਵਲੋਂ ਆਪਣੇ ਸੰਬੋਧਨ ਦÏਰਾਨ ਗੁਰੂ ਤੇਗ ਬਹਾਦਰ ਸਾਹਿਬ ਤੇ ਉਕਤ ਮਹਾਨ ਸ਼ਖ਼ਸੀਅਤਾਂ ਦੀ ਜੀਵਨੀ 'ਤੇ ਚਾਨਣਾ ਪਾਉਂਦੇ ਹੋਏ ਸਭਨਾਂ ਨੂੰ ਸਮਾਜਿਕ ਕੁਰੀਤੀਆਂ ਖਿਲਾਫ਼ ਡਟਣ ਦਾ ਸੱਦਾ ਦਿੱਤਾ ਗਿਆ | ਸਮਾਗਮ ਦÏਰਾਨ ਸਟੇਜ ਸਕੱਤਰ ਵਜੋਂ ਸੇਵਾ ਭਾਈ ਅਵਤਾਰ ਸਿੰਘ ਸ਼ੇਰਗਿੱਲ ਤੇ ਭਾਈ ਸੁਖਬੀਰ ਸਿੰਘ ਵਲੋਂ ਨਿਭਾਈ ਗਈ | ਇਸ ਮÏਕੇ ਨੰਬਰਦਾਰ ਮੱਖਣ ਸਿੰਘ ਬੋਲੀਨਾ, ਆਰ. ਪੀ. ਸਿੰਘ, ਫ਼ਕੀਰ ਸਿੰਘ, ਐਸ. ਪੀ. ਦਵਿੰਦਰ ਸਿੰਘ ਘੁੰਮਣ, ਅੰਤਰਰਾਸ਼ਟਰੀ ਕੋਚ ਗੁਰਬਖਸ਼ ਸਿੰਘ ਸੰਧੂ, ਪਰਮਜੀਤ ਸਿੰਘ, ਸਤਿਆਪਾਲ ਸਿੰਘ ਸਮੇਤ ਕਈ ਹੋਰ ਪਤਵੰਤੇ ਤੇ ਪ੍ਰਬੰਧਕ