ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿਚ 17 ਤੋਂ 21 ਤੱਕ ਹਰ ਰੋਜ਼ ਸ਼ਾਮ 3.30 ਤੋਂ 5.00 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਭਾਈ ਕੁਲਤਾਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਰਣਜੀਤ ਸਿੰਘ, ਅਵਤਾਰ ਸਿੰਘ ਖੋਜੀ, ਰਵਿੰਦਰ ਸਿੰਘ ਆਦਿ ਕਥਾਵਾਚਕਾਂ ਨੇ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ | ਉਪਰੰਤ ਅੱਜ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤਾਂ ਵਲੋਂ ਰੱਖੇ ਗਏ 74 ਸ੍ਰੀ ਸਹਿਜ ਪਾਠਾਂ ਦੇ ਭੋਗ ਸੰਗਤੀ ਰੂਪ ਵਿਚ ਪਾਏ ਗਏ | ਇਸ ਮੌਕੇ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਨੇ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਜੇ. ਐਸ. ਵਾਲੀਆ, ਪਰਮਜੀਤ ਸਿੰਘ, ਹਰਦੀਪ ਸਿੰਘ, ਗੁਰਮੇਲ ਸਿੰਘ, ਕੈਪਟਨ ਪੀ. ਐਸ. ਭੱਲਾ, ਮਹਿੰਦਰਪਾਲ ਸਿੰਘ, ਜਤਿੰਦਰ ਸਿੰਘ, ਪਰਮਿੰਦਰ ਸਿੰਘ ਖਰਬੰਦਾ, ਸਿਮਰਪ੍ਰੀਤ ਸਿੰਘ ਢੀਂਗਰਾ, ਮੈਨੇਜਰ ਨਰਿੰਦਰਪਾਲ ਸਿੰਘ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਪ੍ਰਧਾਨ ਹਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਨਵੰਬਰ ਨੂੰ ਸ਼ਹੀਦੀ ਦਿਹਾੜੇ ਮੌਕੇ ਭਾਈ ਸਰਬਜੀਤ ਸਿੰਘ ਗੁਰਬਾਣੀ ਕੀਰਤਨ ਅਤੇ ਢਾਡੀ ਜਥਾ ਮੇਜਰ ਸਿੰਘ ਸੁਲਤਾਨਪੁਰ ਲੋਧੀ ਵਾਲੇ ਢਾਡੀ ਵਾਰਾਂ ਰਹੀਂ ਸੰਗਤਾਂ ਨੂੰ ਨਿਹਾਲ ਕਰਨਗੇ |