11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਆਰ. ਐਮ. ਪੀ. ਆਈ. ਵਲੋਂ 'ਮਨੂੰਵਾਦ ਭਜਾਓ ਬੇਗ਼ਮਪੁਰਾ ਵਸਾਓ' ਮੁਹਿੰਮ 28 ਤੋਂ-ਪਾਸਲਾ <br/>

Ad Position 21
No active advertisement
ਅਜੀਤ ਡੈਸਕ 24-11-2025
ਜਲੰਧਰ, 23 ਨਵੰਬਰ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰੇਤ ਦੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਉਚੇਚੇ ਪੁੱਜੇ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਭਾਜਪਾ ਰਾਹੀਂ ਦੇਸ਼ ਦੀ ਕੇਂਦਰੀ ਸੱਤਾ 'ਤੇ ਕਾਬਜ਼ ਆਰ. ਐਸ. ਐਸ. ਦੀਆਂ ਫਿਰਕੂ ਧਰੁਵੀਕਰਨ ਰਾਹੀਂ ਭਾਈਚਾਰਕ ਸਾਂਝ ਦੇ ਖਾਤਮੇ ਦੀਆਂ ਫਾਸ਼ੀਵਾਦੀ ਕੁਚਾਲਾਂ ਅਤੇ ਦੇਸ਼ ਦੇ ਮÏਜੂਦਾ ਸੰਵਿਧਾਨ ਦੀ ਥਾਂ ਦਲਿਤਾਂ-ਅÏਰਤਾਂ ਸਮੇਤ ਸਾਰੀ ਗਰੀਬ ਤੇ ਹਾਸ਼ੀਆਗਤ ਵਸੋਂ ਨੂੰ ਗੁਲਾਮ ਬਣਾਈ ਰੱਖਣ ਦੀ ਪੈਰਵੀ ਕਰਦੀ ਮਨੂੰ ਸਿਮਰਤੀ ਨੂੰ ਸ਼ਾਸ਼ਨ ਪੱਧਤੀ ਵਜੋਂ ਮੁੜ ਲਾਗੂ ਕਰਨ ਦੇ ਸੰਘ ਪਰਿਵਾਰ ਦੇ ਕੋਝੇ ਮਨਸੂਬੇ ਬੇਪਰਦ ਕੀਤੇ ਜਾਣ ਲਈ, ਪਾਰਟੀ ਕਮੇਟੀਆਂ ਨੂੰ ਤਕੜਾ ਹੰਭਲਾ ਮਾਰਨ ਦਾ ਸੱਦਾ ਦਿੱਤਾ ਹੈ | ਰਾਜ ਕਮੇਟੀ ਦੇ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਦੱਸਿਆ ਹੈ ਕਿ ਸਕੱਤਰੇਤ ਵਲੋਂ 28 ਨਵੰਬਰ ਤੋਂ ਲੈ ਕੇ 16 ਦਸੰਬਰ ਤੱਕ ਸੂਬੇ ਦੇ ਇਕ ਹਜ਼ਾਰ ਪਿੰਡਾਂ ਤੇ ਸ਼ਹਿਰਾਂ-ਕਸਬਿਆਂ ਦੇ ਕਿਰਤੀ ਮੁਹੱਲਿਆਂ 'ਚ ਮੀਟਿੰਗਾਂ, ਰੈਲੀਆਂ, ਝੰਡਾ ਮਾਰਚ ਆਦਿ ਕਰਕੇ 'ਮਨੂੰਵਾਦ ਭਜਾਓ ਬੇਗ਼ਮਪੁਰਾ ਵਸਾਓ' ਮੁਹਿੰਮ ਵਿੱਢਣ ਦਾ ਨਿਰਣਾ ਲਿਆ ਗਿਆ ਹੈ | ਮੀਟਿੰਗ ਦੀ ਪ੍ਰਧਾਨਗੀ ਸਾਥੀ ਰਤਨ ਸਿੰਘ ਰੰਧਾਵਾ ਨੇ ਕੀਤੀ | ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੀ ਯਾਦ 'ਚ 22 ਦਸੰਬਰ ਨੂੰ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਪ੍ਰਭਾਵਸ਼ਾਲੀ ਸੂਬਾਈ ਸੈਮੀਨਾਰ ਕਰਨ ਦਾ ਫੈਸਲਾ ਲਿਆ ਗਿਆ ਹੈ | ਆਰੰਭ 'ਚ ਸਦੀਵੀਂ ਵਿਛੋੜਾ ਦੇ ਗਏ ਕਾਮਰੇਡ ਡਾ. ਬਲਵਿੰਦਰ ਸਿੰਘ ਛੇਹਰਟਾ ਤੇ ਕਰਨੈਲ ਸਿੰਘ ਨੰਬਰਦਾਰ ਗੁਰਦਾਸਪੁਰ ਨੂੰ ਦੋ ਮਿੰਟ ਮੌਨ ਖੜੋ ਕੇ ਸ਼ਰਧਾਂਜਲੀ ਭੇਟ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਪਾਈਪ ਲੀਕ ਹੋਣ ਕਰਕੇ ਗਦਈਪੁਰ ਰੋਡ 'ਤੇ ਖੜੇ੍ਹ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ 74 ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ <br/>
Ad Position 24