ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 350 ਸਾਲਾ ਸ਼ਹੀਦੀ ਸ਼ਤਾਬਦੀ ਕਮੇਟੀ ਤੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਲੋਂ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ | ਜਿਸ ਵਿਚ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕਰ ਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ | ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ, ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸਵੇਰੇ 9 ਵਜੇ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋ ਕੇ ਰੇਨਵੋ ਰੋਡ, ਗਾਬਾ ਗੈ੍ਰਡ ਮਾਲ, ਮਾਡਲ ਟਾਊਨ ਮਾਰਕੀਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਗੁਰੂ ਤੇਗ਼ ਬਹਾਦਰ ਚੌਕ, ਪਾਰਕ ਵਾਲੀ ਗਲੀ ਤੋਂ ਭਾਈ ਜੈਤਾ ਜੀ ਮਾਰਕੀਟ ਤੋਂ ਹੁੰਦਾ ਹੋਇਆ ਵਾਪਸ ਦੁਪਹਿਰ ਨੂੰ ਗੁਰਦੁਆਰਾ ਸਾਹਿਬ ਵਿਖੇ ਪਹੰੁਚ ਕੇ ਸਮਾਪਤ ਹੋਇਆ | ਨਗਰ ਕੀਰਤਨ 'ਚ ਗਤਕਾ ਪਾਰਟੀਆਂ ਤੇ ਸਕੂਲੀ ਬੱਚਿਆ ਨੇ ਸ਼ਾਮਿਲ ਹੋ ਕੇ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਇਆ | ਇਸ ਮੌਕੇ ਸੰਗਤ ਦੀ ਸੇਵਾ ਵਾਸਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ | ਵੱਡੀ ਗਿਣਤੀ 'ਚ ਸੰਗਤਾਂ ਨਾਮ ਸਿਮਰਨ ਕਰਦੀਆਂ ਹੋਈਆ ਫੁੱਲਾਂ ਨਾਲ ਸਜੀ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦੇ ਪਿੱਛੇ ਚੱਲ ਰਹੀਆਂ ਸਨ | ਨਗਰ ਕੀਰਤਨ ਦੀ ਸਮਾਪਤੀ 'ਤੇ ਕਰਵਾਏ ਧੰਨਵਾਦੀ ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੰਵਲਜੀਤ ਸਿੰਘ ਓਬਰਾਏ ਨੇ ਸਮੂਹ ਸੰਗਤਾਂ ਤੇ ਸਹਿਯੋਗੀ ਸੰਸਥਾਵਾਂ ਦਾ ਧੰਨਵਾਦ ਕਰਦੇ ਹੋਏ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਤੋਂ ਪਹਿਲਾਂ ਭਾਈ ਜੈਤਾ ਜੀ ਮਾਰਕੀਟ ਵਿਖੇ ਨਗਰ ਕੀਰਤਨ ਦੇ ਸਵਾਗਤ ਲਈ ਲਾਈ ਗਈ ਸਟੇਜ ਤੋਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਕਸ਼ਮੀਰੀ ਬ੍ਰਾਹਮਣ ਧਰਮ ਨੂੰ ਬਚਾਉਣ ਦੀ ਅਰਜੋਈ ਲੈ ਕੇ ਗੁਰੂ ਤੇਗ਼ ਬਹਾਦਰ ਸਾਹਿਬ ਦੇ ਕੋਲ ਆਏ ਸਨ ਤਾਂ ਉਸ ਸਮੇਂ ਗੁਰੂ ਸਾਹਿਬ ਧਰਮ ਦੀ ਖ਼ਾਤਰ ਕੁਰਬਾਨੀ ਨਾ ਦਿੰਦੇ ਤਾਂ ਅੱਜ ਦਾ ਇਤਿਹਾਸ ਕੁਝ ਹੋਰ ਹੀ ਹੋਣਾ ਸੀ, ਉਨ੍ਹਾਂ ਗੁਰੂ ਸਾਹਿਬ ਜੀ ਦੀ ਸ਼ਹੀਦੀ ਨੂੰ ਸਿਜਦਾ ਕਰਦੇ ਹੋਏ ਉਨ੍ਹਾਂ ਵਲੋਂ ਦਿਖਾਏ ਮਾਰਗ 'ਤੇ ਚੱਲਣ ਲਈ ਸੰਗਤ ਨੂੰ ਪ੍ਰੇਰਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਨ ਵਾਲਿਆਂ 'ਚ ਸ਼ਤਾਬਦੀ ਕਮੇਟੀ ਦੇ ਕਨਵੀਨਰ ਤੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਦੇ ਪ੍ਰਧਾਨ ਗੁਰਕਿਰਪਾਲ ਸਿੰਘ, ਜਥੇਦਾਰ ਜਗਜੀਤ ਸਿੰਘ ਗਾਬਾ ਤੇ ਸਰਬਜੀਤ ਸਿੰਘ ਮੱਕੜ (ਸਾਬਕਾ ਵਿਧਾਇਕ) ਤੇ ਹੋਰ ਸ਼ਾਮਿਲ ਸਨ | ਸਟੇਜ ਸਕੱਤਰ ਦੀ ਸੇਵਾ ਗੁਰਵਿੰਦਰ ਸਿੰਘ ਪਰੂਥੀ ਨਿਭਾਅ ਰਹੇ ਸਨ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਮਨਜੀਤ ਸਿੰਘ ਠੁਕਰਾਲ, ਕੌਂਸਲਰ ਹਰਸ਼ਰਨ ਕੌਰ ਹੈਪੀ ਤੇ ਪਵਨ ਕੁਮਾਰ, ਕੰਵਲਜੀਤ ਸਿੰਘ ਸਕੱਤਰ, ਮਹਿੰਦਰਜੀਤ ਸਿੰਘ, ਗੁਰਬਖ਼ਸ਼ ਸਿੰਘ ਜੁਨੇਜਾ, ਹਰਭਜਨ ਸਿੰਘ ਸੈਣੀ, ਪਰਮਜੀਤ ਸਿੰਘ ਪਹਿਲਵਾਨ, ਹਰਜਿੰਦਰ ਸਿੰਘ ਲੈਂਡ-ਲਾਰਡ, ਦਵਿੰਦਰ ਸਿੰਘ ਰਹੇਜਾ, ਗੁਰਵਿੰਦਰ ਸਿੰਘ, ਜਗਜੀਤ ਸਿੰਘ, ਹਰਦੀਪ ਸਿੰਘ ਲਾਡੀ, ਮਨਪ੍ਰੀਤ ਸਿੰਘ ਗਾਬਾ, ਸੁਰਿੰਦਰ ਸਿੰਘ ਭਾਪਾ, ਮਲਕੀਤ ਸਿੰਘ ਮੁਲਤਾਨੀ, ਕੰਵਲਜੀਤ ਸਿੰਘ ਜੋਧਪੁਰੀ, ਦਲਜੀਤ ਸਿੰਘ ਗਾਬਾ, ਸਤਨਾਮ ਸਿੰਘ ਚੱਢਾ, ਹਰਮਿੰਦਰ ਸਿੰਘ ਚੱਢਾ, ਭੁਪਿੰਦਰ ਸਿੰਘ ਭਿੰਦਾ, ਪਰਵਿੰਦਰ ਸਿੰਘ ਪੰਮਾ, ਕੁਲਵਿੰਦਰ ਸਿੰਘ ਮੱਲ੍ਹੀ, ਦਲਜੀਤ ਸਿੰਘ ਲੈਂਡ-ਲਾਰਡ, ਸੁਰਜੀਤ ਸਿੰਘ ਗਾਬਾ, ਇਸਤਰੀ ਸਤਿਸੰਗ ਸਭਾ, ਗੁਰੂ ਤੇਗ਼ ਬਹਾਦਰ ਨੌਜਵਾਨ ਸਭਾ ਦੇ ਗਗਨਦੀਪ ਸਿੰਘ ਗੱਗੀ, ਅਮਰਜੀਤ ਸਿੰਘ ਓਬਰਾਏ, ਜੋਗਿੰਦਰ ਸਿੰਘ ਲਾਇਲਪੁਰੀ, ਸੁਖਦੇਵ ਸਿੰਘ ਗਾਂਧੀ, ਦਲਜੀਤ ਸਿੰਘ ਬੇਦੀ, ਹਰਪ੍ਰੀਤ ਸਿੰਘ ਅੰਮਿ੍ਤ ਕੰਪਿਊਟਰ, ਗੁਰਵਿੰਦਰ ਸਿੰਘ ਪਰੂਥੀ, ਤੇਜਿੰਦਰ ਸਿੰਘ ਪਰਦੇਸੀ, ਸਤਪਾਲ ਸਿੰਘ ਸਿਦਕੀ, ਗੁਰਮੀਤ ਸਿੰਘ ਬਿੱਟੂ, ਭੁਪਿੰਦਰਪਾਲ ਸਿੰਘ ਖ਼ਾਲਸਾ, ਪਰਮਿੰਦਰ ਸਿੰਘ ਦਸਮੇਸ਼ ਨਗਰ, ਤਰਲੋਚਨ ਸਿੰਘ ਟਾਇਰਾਂ ਵਾਲੇ, ਆਗਾਜ਼ ਐਨ. ਜੀ. ਓ. ਦੇ ਮੁਖੀ ਪਰਮਪ੍ਰੀਤ ਸਿੰਘ ਵਿਟੀ ਆਦਿ ਤੋਂ ਇਲਾਵਾ ਪੁਨਰ ਸੁਰਜੀਤ ਅਕਾਲੀ ਦਲ ਦੇ ਸੁਰਜੀਤ ਸਿੰਘ ਚੀਮਾ, ਅਮਰਜੀਤ ਸਿੰਘ ਕਿਸ਼ਨਪੁਰਾ, ਐਮ. ਪੀ. ਸਿੰਘ ਬਿਨਾਕਾ, ਹਾਜ਼ਰੀ ਭਰ ਰਹੇ ਸਨ | ਇਥੇ ਵਰਨਣਯੋਗ ਹੈ ਕਿ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹਿਰ ਵਿਚ ਕਰਵਾਏ ਜਾਣ ਵਾਲੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੰਗਤ ਵਲੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ 350 ਸਾਲਾ ਸ਼ਤਾਬਦੀ ਕਮੇਟੀ ਬਣਾਈ ਗਈ ਸੀ, ਜਿਸ ਦੇ ਕਨਵੀਨਰ ਗੁਰਕਿਰਪਾਲ ਸਿੰਘ ਤੇ ਜਥੇਦਾਰ ਜਗਜੀਤ ਸਿੰਘ ਗਾਬਾ ਨੂੰ ਬਣਾਇਆ ਗਿਆ | ਨਗਰ ਕੀਰਤਨ ਦÏਰਾਨ ਜੁਆਇੰਟ ਐਕਸ਼ਨ ਕਮੇਟੀ ਮਾਡਲ ਟਾਊਨ ਨੇ ਵਾਤਾਵਰਨ ਦੀ ਸ਼ੁੱਧੀ ਲਈ (ਜਲੰਧਰ ਨੂੰ ਹਰਿਆ ਭਰਿਆ ਬਣਾਓ) ਦਾ ਸੰਦੇਸ਼ ਦਿੰਦੇ ਹੋਏ ਵਿਸ਼ੇਸ਼ ਤੌਰ 'ਤੇ ਬੂਟੇ ਵੰਡਣ ਦਾ ਲੰਗਰ ਲਗਾਇਆ ਗਿਆ | ਜਿਸ 'ਚ ਕਮੇਟੀ ਦੇ ਸਮੂਹ ਮੈਂਬਰ ਸੇਵਾ ਕਰ ਰਹੇ ਸਨ | ਇਸ ਮੌਕੇ ਕਮੇਟੀ ਦੇ ਪ੍ਰਧਾਨ ਵਰਿੰਦਰ ਮਲਿਕ ਤੇ ਜਸਵਿੰਦਰ ਸਿੰਘ ਸਾਹਨੀ ਤੋਂ ਇਲਾਵਾ ਜਗਦੀਪ ਸਿੰਘ ਨੰਦਾ, ਸੁਨੀਲ ਚੋਪੜਾ, ਲਲਿਤ ਤਿੱ੍ਰਖਾ, ਸਿ੍ਸ਼ਟੀ ਧੀਮਾਨ, ਸੰਜੀਵ ਸਿੰਘ, ਨਿਤਿਨ ਘਈ, ਸਾਵੰਤ ਚਾਵਲਾ, ਬਿ੍ਗੇਡ ਸਿੰਘ, ਮਨ ਕੀਰਤ ਸਿੰਘ, ਹਰ ਸੀਰਤ ਸਿੰਘ, ਪ੍ਰਭਜੋਤ ਸਿੰਘ, ਮਨੁਵੀ, ਏਕਮ, ਭਾਵੁਕ ਤੇ ਹੋਰ ਹਾਜ਼ਰ ਸਨ |