11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁਰਦੁਆਰਾ ਗੁਰੂ ਨਾਨਕ ਕਾਲੋਨੀ ਲੋਹੀਆਂ ਵਿਖੇ '350 ਸਾਲਾ ਸ਼ਹੀਦੀ ਦਿਹਾੜੇ' ਸੰਬੰਧੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 24-11-2025
ਲੋਹੀਆਂ ਖਾਸ, 23 ਨਵੰਬਰ (ਪ.ਪ.ਰਾਹੀਂ)-ਗੁਰਦੁਆਰਾ ਕਲਗੀਧਰ ਸਾਹਿਬ ਗੁਰੂ ਨਾਨਕ ਕਾਲੋਨੀ ਲੋਹੀਆਂ ਖਾਸ ਵਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ | ਇਸ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਸ਼ਬਦ ਗਾਇਨ ਕਰਕੇ ਗੁਰੂ ਸਾਹਿਬ ਨੂੰ ਯਾਦ ਕੀਤਾ | ਸਮਾਗਮ ਦੌਰਾਨ ਪ੍ਰਸਿੱਧ ਢਾਡੀ ਪ੍ਰਚਾਰਕ ਭਾਈ ਦੀਦਾਰ ਸਿੰਘ ਦਰਦੀ ਤੇ ਮੁੱਖ ਗ੍ਰੰਥੀ ਭਾਈ ਚਮਕੌਰ ਸਿੰਘ ਵਲੋਂ ਕਥਾ ਵਿਚਾਰਾਂ ਕਰਦਿਆਂ ਸੰਗਤਾਂ ਨੂੰ ਸ਼ਹੀਦੀ ਦਿਹਾੜੇ ਦੀ ਦਿੱਲੀ ਤੋਂ ਲੈ ਕੇ ਅਨੰਦਪੁਰ ਸਾਹਿਬ ਤੱਕ ਦੀ ਗਾਥਾ ਸੁਣਾ ਕੇ ਦੱਸਿਆ ਕਿ ਗੁਰੂ ਸਾਹਿਬ ਨੇ ਭਾਈ ਜੀਵਨ ਸਿੰਘ ਵਲੋਂ ਸੀਸ ਲੈ ਕੇ ਆਉਣ ਮੌਕੇ 'ਰੰਗਰੇਟੇ ਗੁਰੂ ਕੇ ਬੇਟੇ' ਦਾ ਖਿਤਾਬ ਭਾਈ ਜੈਤਾ ਜੀ ਨੂੰ ਦੇ ਕੇ ਨਿਵਾਜਿਆ ਸੀ | ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ ਸੰਧਾ, ਖਜ਼ਾਨਚੀ ਬਿੱਕਰ ਸਿੰਘ ਸ਼ਤਾਬਗੜ੍ਹ, ਨਗਰ ਪੰਚਾਇਤ ਦੇ ਮੀਤ ਪ੍ਰਧਾਨ ਬਲਦੇਵ ਸਿੰਘ ਧੰਜੂ, ਬਲਕਾਰ ਸਿੰਘ ਧੰਜੂ, ਸਾ. ਚੇਅਰਮੈਨ ਕਰਨੈਲ ਸਿੰਘ ਥਿੰਦ, ਜਰਨੈਲ ਸਿੰਘ ਥਿੰਦ, ਬਲਵਿੰਦਰ ਸਿੰਘ, ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬੀਬੀਆਂ ਤੇ ਬੱਚੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਚÏਹਾਨ ਨਮਿਤ ਅੰਤਿਮ ਅਰਦਾਸ ਕੱਲ੍ਹ ਅਗਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨੌਵੀ ਪਾਤਿਸ਼ਾਹੀ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ <br/>
Ad Position 24