ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਤੇ ਗੁਰਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਰਾਤਰੀ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ | ਅੱਜ ਦੇਰ ਰਾਤ ਤੱਕ ਚੱਲੇ ਸਮਾਗਮ 'ਚ ਭਾਈ ਕਰਨੈਲ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਬੀਬੀ ਬਲਜਿੰਦਰ ਕÏਰ ਖਡੂਰ ਸਾਹਿਬ ਵਾਲਿਆਂ ਤੇ ਭਾਈ ਰਛਪਾਲ ਸਿੰਘ ਦੇ ਜਥੇ ਨੇ ਗੁਰਬਾਈ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਸਟੇਜ ਦੀ ਸੇਵਾ ਨਿਭਾ ਰਹੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਅਗਲੇ ਦਿਨਾਂ ਦੇ ਸਮਾਗਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ | ਪ੍ਰਧਾਨ ਚਰਨਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਜੀਤ ਸਿੰਘ ਸੇਠੀ, ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਗੁਰਮਿਦੰਰ ਸਿੰਘ ਗੋਮਾ, ਸਰਦੂਲ ਸਿੰਘ ਕਾਨਪੁਰੀ, ਦਵਿੰਦਰ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਜਸਵਿੰਦਰ ਸਿੰਘ ਇਸਪੈਕਟਰ, ਸੁਖਦੇਵ ਸਿੰਘ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਹਾਜ਼ਰ ਸਨ |